13 July 2026 Aj Di Awaaj
Punjab Desk: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਦੇਸ਼ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹਮੇਸ਼ਾ ਆਪਣੇ ਆਪ ਨੂੰ ਲੋਕਾਂ ਦੀ ਸੇਵਾ ਲਈ ਸਮਰਪਿਤ ਰੱਖਣ ਅਤੇ ਇਮਾਨਦਾਰੀ ਤੇ ਜ਼ਿੰਮੇਵਾਰੀ ਨੂੰ ਆਪਣੀ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸੇਵਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਹੀ ਇੱਕ ਚੰਗੇ ਆਗੂ ਦੀ ਅਸਲ ਪਛਾਣ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਅਤੇ ਰਾਜ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਅਜਿਹਾ ਪੰਜਾਬ ਬਣਾਉਣ ਦੀ ਲੋੜ ਹੈ, ਜਿੱਥੇ ਹਰ ਨੌਜਵਾਨ ਸਮਾਜ ਦੀ ਭਲਾਈ ਨੂੰ ਆਪਣਾ ਫਰਜ਼ ਸਮਝੇ ਅਤੇ ਵਿਕਾਸ, ਭਾਈਚਾਰੇ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਅੱਗੇ ਵਧੇ।
ਮੁੱਖ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਨੌਜਵਾਨਾਂ ਦੀ ਊਰਜਾ, ਸੋਚ ਅਤੇ ਸਮਰਪਣ ਨਾਲ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈ ‘ਤੇ ਲਿਜਾਇਆ ਜਾ ਸਕਦਾ ਹੈ।



















