August 11,2026 Aj Di Awaaj
Punjab Desk: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੀਫ਼ ਆਫ਼ ਆਰਮੀ ਸਟਾਫ਼ ਨੇ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਸੂਬੇ ਦੀ ਸੁਰੱਖਿਆ, ਸਰਹੱਦੀ ਖੇਤਰਾਂ ਨਾਲ ਜੁੜੇ ਮਾਮਲਿਆਂ ਅਤੇ ਹੋਰ ਮਹੱਤਵਪੂਰਨ ਵਿਸ਼ਿਆਂ ’ਤੇ ਚਰਚਾ ਹੋਣ ਦੀ ਜਾਣਕਾਰੀ ਹੈ। ਪੰਜਾਬ ਦੀ ਰਣਨੀਤਕ ਮਹੱਤਤਾ ਨੂੰ ਦੇਖਦੇ ਹੋਏ ਸੁਰੱਖਿਆ ਨਾਲ ਸਬੰਧਤ ਮਾਮਲੇ ਵੀ ਮੁਲਾਕਾਤ ਦਾ ਅਹਿਮ ਹਿੱਸਾ ਰਹੇ।
CM ਭਗਵੰਤ ਮਾਨ ਅਤੇ ਚੀਫ਼ ਆਫ਼ ਆਰਮੀ ਸਟਾਫ਼ ਵਿਚਾਲੇ ਹੋਈ ਇਸ ਮੀਟਿੰਗ ਨੂੰ ਪੰਜਾਬ ਦੇ ਸੁਰੱਖਿਆ ਅਤੇ ਪ੍ਰਸ਼ਾਸਨਿਕ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।


















