ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ

30

ਫਰੀਦਕੋਟ 6 ਜਨਵਰੀ 2026 AJ DI Awaaj

Punjab Desk :   ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸ ਅਮਨਦੀਪ ਸਿੰਘ ਸੋਢੀ ਅਤੇ ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭੀਖ ਮੰਗਦੇ ਬੱਚਿਆਂ/ ਰੈਗ ਪਿਕਿੰਗ ਕਰਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਫਰੀਦਕੋਟ ਵਿਖੇ ਵੱਖ -ਵੱਖ ਥਾਵਾਂ ਜਿਵੇਂ ਚਹਿਲ ਫਾਟਕ, ਨੇੜੇ  ਬ੍ਰਿਜਿੰਦਰਾ ਕਾਲਜ, ਬੱਸ ਸਟੈਡ, ਸਰਕੂਲਰ ਰੋਡ, ਮੇਨ ਬਜਾਰ, ਟਿੱਲਾ ਬਾਬਾ ਫਰੀਦ ਜੀ, ਫਿਰੋਜਪੁਰ ਰੋਡ, ਗਿਆਨੀ ਜੈਲ ਸਿੰਘ ਮਾਰਕੀਟ, ਨੇੜੇ ਮੈਡੀਕਲ ਕਾਲਜ ਰੈਸਟ ਹਾਊਸ ਆਦਿ ਥਾਵਾਂ ਤੇ ਚੈਕਿੰਗ ਕੀਤੀ ਗਈ ਅਤੇ 02 ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ, ਫਰੀਦਕੋਟ ਦੇ ਸਨਮੁੱਖ ਪੇਸ਼ ਕੀਤਾ ਗਿਆ। ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭਵਿੱਖ ਵਿੱਚ ਵੀ ਇਹ ਚੈਕਿੰਗਾਂ ਜਾਰੀ ਰਹਿਣਗੀਆ ਦਾ ਸੁਨੇਹਾ ਦਿੰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਮੰਗਵਾਉਣਾ ਕਾਨੂੰਨੀ ਜੁਰਮ ਹੈ।

ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ ਤਾਂ ਜੋ ਭਵਿੱਖ ਨੂੰ ਸੰਵਾਰਿਆ ਜਾ ਸਕੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਬਾਲ ਭਿੱਖਿਆ ਕਰਵਾਉਣ ਵਾਲੇ ਵਿਅਕਤੀ ਖਿਲਾਫ ਜੁਵੇਨਾਇਲ ਜਸਟਿਸ ਐਕਟ ਦੇ ਸੈਕਸ਼ਨ 76 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ  ਦੌਰਾਨ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਤੋਂ ਮੀਡੀਆ ਅਸਿਸਟੈਂਟ ਗੁਰਵਿੰਦਰ ਸਿੰਘ, ਜਿਲ੍ਹਾ ਬਾਲ ਸਰੁੱਖਿਆ ਯੂਨਿਟ ਤੋਂ ਰਮਨਪ੍ਰੀਤ ਕੌਰ ਬਰਾੜ ਸੋਸ਼ਲ ਵਰਕਰ ਅਤੇ ਨੇਹਾ ਰਾਣੀ ਆਊਟਰੀਚ ਵਰਕਰ ਵੀ ਹਾਜ਼ਰ ਸਨ।