ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਸਿਟੀ ਹਲਵਾਈ ਐਸੋਸੀਏਸ਼ਨ

13

ਹੁਸ਼ਿਆਰਪੁਰ, 10 ਸਤੰਬਰ 2025 AJ DI Awaaj
Punjab Desk : ਮਨੁੱਖੀ ਸੰਵੇਦਨਾ ਦਿਖਾਉਂਦੇ ਹੋਏ ਸਿਟੀ ਹਲਵਾਈ ਐਸੋਸੀਏਸ਼ਨ ਨੇ ਜ਼ਿਲ੍ਹੇ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਇਕ ਸ਼ਲਾਘਾਯੋਗ ਕਦਮ ਚੁੱਕਿਆ ਹੈ। ਐਸੋਸੀਏਸ਼ਨ ਨੇ ਅੱਜ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਕਾਰਜਾਂ ਲਈ 1.50 ਲੱਖ ਰੁਪਏ ਦਾ ਚੈੱਕ ਭੇਟ ਕੀਤਾ।
ਇਸ ਮੌਕੇ ਵਿਧਾਇਕ ਜਿੰਪਾ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੇ ਸਮੇਂ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਸੰਸਥਾਵਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਪ੍ਰਸ਼ਾਸਨ ਲਗਾਤਾਰ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਦਾ ਸਮਰਥਨ ਪ੍ਰਸ਼ਾਸਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਤਾਂ ਜੋ ਕੋਈ ਵੀ ਪਰਿਵਾਰ ਇਕੱਲਾ ਮਹਿਸੂਸ ਨਾ ਕਰੇ।
ਇਸ ਮੌਕੇ ਤਹਿਸੀਲਦਾਰ ਭੀਮ ਸੈਨ, ਅਜੇ ਮੋਹਨ ਬੱਬੀ, ਕੇਵਲ ਕ੍ਰਿਸ਼ਨ ਗੌਤਮ, ਰਾਕੇਸ਼ ਕੁਮਾਰ, ਪ੍ਰਵੀਨ ਕੁਮਾਰ ਓਹਰੀ, ਯਸ਼ਪਾਲ ਸੈਣੀ, ਸੋਨੂੰ ਸੈਣੀ, ਪ੍ਰੇਮ ਕੁਮਾਰ ਸ਼ਰਮਾ, ਪ੍ਰੇਮ ਰਾਜ ਪੁਰੋਹਿਤ, ਰਾਕੇਸ਼ ਸ਼ਰਮਾ, ਵਿਪਨ ਵਾਲੀਆ ਸ਼ੰਮੀ, ਅਨੀਕੇਤ ਸ਼ਰਮਾ, ਦੀਪਕ ਕੁਮਾਰ ਲੱਕੀ ਤੋਂ ਇਲਾਵਾ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।