ਤਰਨ ਤਾਰਨ ‘ਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁੱਠਭੇੜ

109

22 ਫਰਵਰੀ 2025  Aj Di Awaaj

ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੂਤ ਭੰਗਾਲਾ ਵਿੱਚ ਪੁਲਿਸ ਨੇ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋ ਨੌਜਵਾਨਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਏ। ਫੜੇ ਗਏ ਬਦਮਾਸ਼ਾਂ ਦੀ ਪਛਾਣ ਵਲਟੋਹਾ ਦੇ ਲਵਪ੍ਰੀਤ ਸਿੰਘ, ਥਾਣਾ ਮੱਲਾ ਵਾਲਾ ਦੇ ਪਿੰਡ ਲੋਹਕਾ ਨਿਵਾਸੀ ਲਵਪ੍ਰੀਤ ਸਿੰਘ ਅਤੇ ਪਿੰਡ ਠੱਠਾ ਦੇ ਮਹਿਕਪ੍ਰੀਤ ਸਿੰਘ ਵਜੋਂ ਹੋਈ।