ਪਿੰਡਾਂ ਵਿਚ ਸਫਾਈ ਤੇ ਪੁਨਰਵਾਸ ਮੁਹਿੰਮ ਜਾਰੀ

27
ਮਾਨਸਾ, 17 ਸਤੰਬਰ 2025 Aj Di Awaaj
Punjab Desk : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਫਾਈ ਅਤੇ ਪੁਨਰਵਾਸ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ ਦੀ ਅਗਵਾਈ ਵਿਚ ਪਿੰਡ ਕੁਲਾਣਾ, ਹੀਰੋ ਕਲਾਂ ਤੇ ਹੀਰੋ ਖੁਰਦ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਅਤੇ ਫੌਗਿੰਗ ਕਰਵਾਈ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਯਤਨਸ਼ੀਲ ਹੈ ਅਤੇ ਪ੍ਰਭਾਵਿਤ ਖੇਤਰਾਂ ਵਿਚ ਬਿਮਾਰੀਆਂ ਨਾ ਫੈਲਣ ਇਸ ਦੇ ਲਈ ਜਿੱਥੇ ਮੈਡੀਕਲ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉੱਥੇ ਹੀ ਸਾਫ ਸਫਾਈ ਤੋਂ ਇਲਾਵਾ ਫੌਗਿੰਗ ਵੀ ਕਰਵਾਈ ਜਾ ਰਹੀ ਹੈ। 
ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਦੌਰਾਨ ਲੋਕਾਂ ਦੀ ਸੇਵਾ ਕਰਨਾ ਸਰਵਉੱਤਮ ਕਾਰਜ ਹੈ। ਹਰ ਨਾਗਰਿਕ ਨੂੰ ਇਕ ਦੂਜੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਬਹਾਦਰ ਸਿੰਘ, ਇੰਦਰਜੀਤ ਸਿੰਘ, ਗੁਰਜੰਟ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।