ਮੀਂਹ ਵਿੱਚ ਵੀ ਸ਼ਹਿਰ ਵਿੱਚ ਸਫਾਈ ਅਭਿਆਨ ਜਾਰੀ

39

ਬਟਾਲਾ, 27 ਅਗਸਤ 2025 AJ DI Awaaj

Punjab Desk : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਇਤਿਹਾਸਕ ਸ਼ਹਿਰ ਬਟਾਲਾ ਦੇ ਅੰਦਰ ਲਗਾਤਾਰ ਪੈ ਰਹੇ ਮੀਂਹ ਦੇ ਬਾਵਜੂਦ ਸ਼ਹਿਰ ਨੂੰ ਸਾਫ ਸੁਥਰਾ ਰੱਖਣ, ਕੂੜੇ ਦੇ ਢੇਰ ਚੁੱਕਣ, ਸੀਵਰੇਜ਼ ਦੀ ਸਫਾਈ ਕਰਨ ਤੇ ਬਿਜਲੀ ਦੀਆਂ ਤਾਰਾਂ ਠੀਕ ਆਦਿ ਦੇ ਕੰਮ ਨਿਰਵਿਘਨ ਜਾਰੀ ਹਨ।

ਵਿਕਰਮਜੀਤ ਸਿੰਘ, ਐਸ.ਡੀ.ਐਮ- ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਜਿਥੇ ਸਾਰੇ ਵਿਭਾਗ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ, ਉਸ ਦੇ ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ।

ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਨਿਰਧਾਰਿਤ ਕੀਤੀਆਂ ਥਾਵਾਂ ਦੇ ਉੱਪਰ ਹੀ ਸੁੱਟਣ, ਜਦਕਿ ਲੰਗਰਾਂ ਦੇ ਵਿੱਚ ਵੀ ਸਟੀਲ ਅਤੇ ਪੱਤਲ ਦੇ ਬਰਤਨਾਂ ਦੀ ਵਰਤੋਂ ਕੀਤੀ ਜਾਵੇ ਅਤੇ ਪਲਾਸਟਿਕ ਅਤੇ ਡਿਸਪੋਜ਼ਲ ਦੇ ਬਰਤਨ ਨਾ ਵਰਤੇ ਜਾਣ।

ਐਸ.ਡੀ.ਐਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਜੀ ਦੇ ਵਿਆਹ ਪੁਰਬ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਦੇ ਵਿੱਚ ਵੱਧ-ਚੜ ਕੇ ਸਹਿਯੋਗ ਦੇਣ।