ਰਾਮਬਨ (ਜੰਮੂ-ਕਸ਼ਮੀਰ) 30 Aug 2025 AJ DI Awaaj
Himachal Desk — ਰਾਮਬਨ ਜ਼ਿਲ੍ਹੇ ਦੇ ਰਾਜਗੜ੍ਹ ਪਿੰਡ ਵਿੱਚ ਸ਼ਨੀਵਾਰ ਸਵੇਰੇ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਹੋਰ ਹਜੇ ਵੀ ਲਾਪਤਾ ਹਨ। ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਅਤੇ ਮਲਬੇ ਕਾਰਨ ਇਲਾਕੇ ਵਿੱਚ ਵੱਡੀ ਤਬਾਹੀ ਵਾਪਰੀ ਹੈ। ਕਈ ਘਰ ਨੁਕਸਾਨੀ ਦਾ ਸ਼ਿਕਾਰ ਹੋਏ ਹਨ ਅਤੇ ਲੋਕ ਦਰ-ਬ-ਦਰ ਹੋ ਗਏ ਹਨ।
ਪ੍ਰਸ਼ਾਸਨ ਦੇ ਅਨੁਸਾਰ, ਮੌਕੇ ‘ਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਬਚਾਅ ਟੀਮਾਂ ਨੇ ਹੁਣ ਤੱਕ ਤਿੰਨ ਲਾਸ਼ਾਂ ਬਰਾਮਦ ਕਰ ਲੀਆਂ ਹਨ ਅਤੇ ਲਾਪਤਾ ਲੋਕਾਂ ਦੀ ਭਾਲ ਲਈ ਵਾਧੂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਥਾਨਕ ਲੋਕ ਵੀ ਸਰਕਾਰੀ ਟੀਮਾਂ ਦੀ ਮਦਦ ਕਰ ਰਹੇ ਹਨ। ਪ੍ਰਭਾਵਿਤ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ਤੇ ਭੇਜਿਆ ਜਾ ਰਿਹਾ ਹੈ।
ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ
ਮੌਸਮ ਵਿਭਾਗ ਨੇ ਪੁਣਛ, ਰਿਆਸੀ, ਰਾਜੌਰੀ, ਕਿਸ਼ਤਵਾੜ, ਰਾਮਬਨ ਅਤੇ ਊਧਮਪੁਰ ਸਮੇਤ ਕਈ ਜ਼ਿਲ੍ਹਿਆਂ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਗਲੇ 24 ਘੰਟਿਆਂ ਲਈ ਸਾਵਧਾਨ ਰਹਿਣ ਅਤੇ ਜ਼ਰੂਰੀ ਸੁਰੱਖਿਆ ਉਪਾਇਆ ਅਪਣਾਉਣ ਦੀ ਅਪੀਲ ਕੀਤੀ ਹੈ।
ਆਵਾਜਾਈ ਤੇ ਸਕੂਲ ਪ੍ਰਭਾਵਿਤ
ਲਗਾਤਾਰ ਮੀਂਹ ਦੇ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ (NH-44) ਸਮੇਤ ਕਈ ਆਹਮ ਮਾਰਗਾਂ ਨੂੰ ਨੁਕਸਾਨ ਹੋਇਆ ਹੈ, ਜਿਸ ਨਾਲ ਆਵਾਜਾਈ ਠੱਪ ਹੋ ਗਈ ਹੈ। ਇਸ ਹਾਲਾਤ ਨੂੰ ਦੇਖਦਿਆਂ, ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ 30 ਅਗਸਤ ਤੱਕ ਬੰਦ ਰਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ।
ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।














