ਭਾਰਤ-ਅਮਰੀਕਾ ਵਪਾਰਕ ਸਮਝੌਤੇ ‘ਤੇ CM ਭਗਵੰਤ ਮਾਨ ਨੇ ਚੁੱਕੇ ਸਵਾਲ, ਇਥੇਨੋਲ ਡੀਲ ‘ਤੇ ਜਤਾਈ ਚਿੰਤਾ

8

6 August 2026 Aj Di Awaaj

Punjab Desk:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿੱਚ ਇਥੇਨੋਲ ਨਾਲ ਜੁੜੇ ਪ੍ਰਸਤਾਵਾਂ ਨੂੰ ਲੈ ਕੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਅਰਬਾਂ ਡਾਲਰ ਦੇ ਇਸ ਸਮਝੌਤੇ ਦਾ ਅਸਰ ਸਿਰਫ਼ ਅਰਥਵਿਵਸਥਾ ਹੀ ਨਹੀਂ, ਸਗੋਂ ਦੇਸ਼ ਦੇ ਆਮ ਲੋਕਾਂ ਅਤੇ ਸਰਕਾਰੀ ਖ਼ਜ਼ਾਨੇ ‘ਤੇ ਵੀ ਪੈ ਸਕਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਟੈਕਸ ਨਾਲ ਬਣੇ ਦੇਸ਼ ਦੇ ਖ਼ਜ਼ਾਨੇ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਅੰਤਰਰਾਸ਼ਟਰੀ ਸਮਝੌਤੇ ਵਿੱਚ ਜਨਹਿੱਤ ਨੂੰ ਸਭ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਫ਼ੈਸਲੇ ਪੂਰੀ ਪਾਰਦਰਸ਼ਤਾ ਨਾਲ ਅਤੇ ਦੇਸ਼ ਦੇ ਲੰਬੇ ਸਮੇਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਏ ਜਾਣ, ਤਾਂ ਜੋ ਆਮ ਨਾਗਰਿਕਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਾ ਹੋਵੇ।