Politics Desk: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। CM ਮਾਨ ਨੇ ਘਟਨਾ ਸਬੰਧੀ ਅਹਿਮ ਗੱਲਾਂ ਸਾਂਝੀਆਂ ਕਰਦਿਆਂ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਆਪਣਾ ਪੱਖ ਰੱਖਿਆ।
ਉਨ੍ਹਾਂ ਨੇ ਘਟਨਾ ਨੂੰ ਲੈ ਕੇ ਸਰਕਾਰ ਦੀ ਸਥਿਤੀ ਸਪੱਸ਼ਟ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਗੱਲ ਕੀਤੀ। ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਸ ਘਟਨਾ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ।