ਮੁੱਖ ਮੰਤਰੀ ਵੱਲੋਂ ਫਿਰੋਜਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

50

ਮੁੱਖ ਮੰਤਰੀ ਦਫਤਰ, ਪੰਜਾਬ

ਚੰਡੀਗੜ੍ਹ, 31 ਜਨਵਰੀ: Aj Di Awaaj

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜਖਮੀ ਹੋ ਗਏ ਹਨ।
ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਸਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸਾਸਨ ਨੂੰ ਸਾਰੇ ਜਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ ਦਿੱਤੇ ਹਨ ਅਤੇ ਉਨ੍ਹਾਂ ਨੇ ਸਾਰੇ ਜਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।