Punjab 15 Jan 2026 AJ DI Awaaj
Punjab Desk : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਣ ਵਾਲੀ ਪੇਸ਼ੀ ਨੂੰ ਲੈ ਕੇ ਇਕ ਵਾਰ ਫਿਰ ਵੱਡਾ ਬਦਲਾਅ ਸਾਹਮਣੇ ਆਇਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਜਥੇਦਾਰ ਗੜਗੱਜ ਵੱਲੋਂ ਮੁੱਖ ਮੰਤਰੀ ਦੀ ਪੇਸ਼ੀ ਲਈ ਹੁਣ 12 ਵਜੇ ਦਾ ਨਵਾਂ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਪੇਸ਼ੀ ਸਵੇਰੇ ਕਰੀਬ 10:45 ਵਜੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ, ਪਰ ਸਮਾਂ ਬਦਲੇ ਜਾਣ ਕਾਰਨ ਪ੍ਰੋਗਰਾਮ ਵਿੱਚ ਤਬਦੀਲੀ ਕਰਨੀ ਪਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜਥੇਦਾਰ ਗੜਗੱਜ ਨਾਲ ਮੁਲਾਕਾਤ ਕਰਕੇ ਆਪਣੇ ਬਿਆਨਾਂ ਸਬੰਧੀ ਸਪੱਸ਼ਟੀਕਰਨ ਪੇਸ਼ ਕਰਨਗੇ।
ਇਸ ਪੇਸ਼ੀ ਨੂੰ ਲੈ ਕੇ ਧਾਰਮਿਕ ਤੇ ਸਿਆਸੀ ਹਲਕਿਆਂ ਵਿੱਚ ਖਾਸ ਚਰਚਾ ਬਣੀ ਹੋਈ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਣ ਵਾਲੀ ਇਸ ਅਹਿਮ ਮੁਲਾਕਾਤ ’ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।












