Punjab 26 Nov 2025 AJ DI Awaaj
Punjab Desk : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਪਵਿੱਤਰ ਸ਼ਹਿਰਾਂ ਲਈ ਇੱਕ ਮਹੱਤਵਪੂਰਣ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਟਰਾਂਸਪੋਰਟ ਸੇਵਾਵਾਂ ਹੁਣ ਮੁਫ਼ਤ ਮਿਲਣਗੀਆਂ। ਇਨ੍ਹਾਂ ਸ਼ਹਿਰਾਂ ਵਿੱਚ ਈ-ਰਿਕਸ਼ਾ ਅਤੇ ਮਿੰਨੀ ਬੱਸ ਸੇਵਾ ਦਾ ਲਾਭ ਲੋਕ ਬਿਨਾਂ ਕਿਸੇ ਖ਼ਰਚ ਦੇ ਲੈ ਸਕਣਗੇ।
ਇਸ ਨਾਲ ਹੀ ਮੁੱਖ ਮੰਤਰੀ ਨੇ ਘੋਸ਼ਣਾ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਵਿਸ਼ਵ-ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ।
ਯਾਦ ਰਹੇ ਕਿ ਇਸ ਤੋਂ ਇੱਕ ਦਿਨ ਪਹਿਲਾਂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਦੇ ਅੰਦਰੂਨੀ ਹਿੱਸਿਆਂ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦਿੱਤਾ ਗਿਆ ਸੀ। ਤਿੰਨੋਂ ਤਖ਼ਤਾਂ ਨਾਲ ਜੁੜੇ ਇਹ ਸ਼ਹਿਰ ਹੁਣ ਸਰਕਾਰੀ ਤੌਰ ’ਤੇ ਪਵਿੱਤਰ ਸ਼ਹਿਰ ਮੰਨੇ ਜਾਣਗੇ।
ਪੰਜਾਬ ਸਰਕਾਰ ਨੇ ਇਹ ਦਰਜਾ ਦੇ ਕੇ ਇਨ੍ਹਾਂ ਪਵਿੱਤਰ ਧਰਤੀਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ ਹੈ।














