ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਦੀ ਵਧਾਈ ਦਿੱਤੀ

41

ਮੁੱਖ ਮੰਤਰੀ ਦਫਤਰ, ਪੰਜਾਬ

ਨਵੇਂ ਜੋਸ, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ

ਭੱਠਾ ਸਾਹਿਬ (ਰੋਪੜ), 6 ਜਨਵਰੀ 2025: Aj Di Awaaj

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ।

ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜੁਲਮ ਤੇ ਬੇਇਨਸਾਫੀ ਵਿਰੁੱਧ ਲੜਨ ਦਾ ਉਪਦੇਸ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫਲਸਫਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸਾਂਤੀ, ਤਰੱਕੀ ਅਤੇ ਖੁਸਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।