ਸੀ.ਐਮ ਦੀ ਯੋਗਸ਼ਾਲਾ ਹੋ ਰਹੀ ਹੈ ਵਰਦਾਨ ਸਾਬਿਤ- ਲਵਪ੍ਰੀਤ ਸਿੰਘ 

17

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਬਟਾਲਾ।                                                                                    ਜੇਕਰ ਤੁਸੀਂ ਵੀ ਆਪਣੇ ਮੁਹੱਲੇ ਵਿੱਚ ਸੀ.ਐਮ ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹੋ ਤਾਂ  76694-00500 ਨੰਬਰ ਉੱਪਰ ਇੱਕ ਮਿਸ ਕਾਲ ਕਰੋ

ਬਟਾਲਾ, 27 ਮਾਰਚ 2025 Aj Di Awaaj

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਫਲਤਾਪੂਰਵਕ ਚੱਲਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਕਈ ਰੋਗੀਆਂ ਵਾਸਤੇ ਇਹ ਯੋਗਸ਼ਾਲਾ ਇੱਕ ਵਰਦਾਨ ਦੇ ਰੂਪ ਵਿੱਚ ਸਾਬਤ ਹੋ ਰਹੀ ਹੈ।

ਉਨਾਂ ਨੇ ਦੱਸਿਆ ਪਿਛਲੇ ਸਾਲ ਪੰਜ ਅਕਤੂਬਰ ਤੋਂ ਇਹ ਯੋਗਸ਼ਾਲਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀ ਹੈ। ਜਿਸ ਵਿੱਚ ਭਾਗ ਲੈਣ ਵਾਲੇ ਹਰ ਵਰਗ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਕੁੱਲ 130 ਕਲਾਸਾਂ ਚੱਲ ਰਹੀਆਂ ਹਨ, ਜਿਨਾਂ ਉੱਪਰ 27 ਟਰੇਨਰ ਕੰਮ ਕਰ ਰਹੇ ਹਨ, ਜੋ ਕਿ ਆਪਣੀ ਡਿਊਟੀ ਨੂੰ ਬੜੀ ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾ ਰਹੇ ਹਨ। ਉਨਾਂ ਕਿਹਾ ਕਿ ਲੋਕਾਂ ਵੱਲੋਂ ਵੀ ਇਸ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਇਸ਼ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

ਉਨਾਂ ਕਿਹਾ ਕਿ ਜੇਕਰ ਤੁਸੀਂ ਵੀ ਆਪਣੇ ਮੁਹੱਲੇ ਵਿੱਚ ਸੀ.ਐਮ ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹੋ ਤਾਂ  76694-00500 ਨੰਬਰ ਉੱਪਰ ਇੱਕ ਮਿਸ ਕਾਲ ਕਰੋ ਤੁਹਾਡੇ ਕੋਲ ਟੀਚਰ ਸਰਕਾਰ ਵੱਲੋਂ ਭੇਜਿਆ ਜਾਵੇਗਾ।