ਸ੍ਰੀ ਮੁਕਤਸਰ ਸਾਹਿਬ, 30 ਮਈ 2025 J Di Awaaj
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੋਰਟ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਠੰਡੇ ਪਾਣੀ ਦੀ ਛਬੀਲ ਲਗਾਈ ਗਈ । ਇਸ ਵਿਸ਼ੇਸ਼ ਮੌਕੇ ਤੇ ਠੰਡੇ ਪਾਣੀ ਦੀ ਛਬੀਲ ਦੀ ਸ਼ੁਰੂਆਤ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਮਾਨਯੋਗ ਸਕੱਤਰ ਸਾਹਿਬ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਕੀਤੀ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਕੰਪਲੈਕਸ ਕੋਰਟ, ਸ੍ਰੀ ਮੁਕਤਸਰ ਸਾਹਿਬ ਵਿਖੇ, ਠੰਡੇ ਪਾਣੀ ਦੀ ਛਬੀਲ ਦਾ ਪ੍ਰਬੰਧ ਕੀਤਾ ਗਿਆ। ਇਸ ਮਹੀਨੇ ਵਿੱਚ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ ਤੇ ਬਿਠਾ ਕੇ ਸਿਰ ਵਿੱਚ ਤੱਤੀ ਰੇਤ ਪਾਈ ਗਈ ਸੀ। ਗੁਰੂ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਕੋਰਟ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਰਾਹਗੀਰਾਂ ਅਤੇ ਕਚਿਹਰੀ ਵਿੱਚ ਆਏ ਫਰਿਆਦੀਆਂ ਨੂੰ ਠੰਡਾ ਜਲ ਛਕਾਇਆ ਗਿਆ।
ਇਸ ਮੌਕੇ ਮਾਨਯੋਗ ਜੱਜ ਸਾਹਿਬ ਜੀਆਂ ਨੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਵਾਲਾ ਹੈ ਅਸੀਂ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਨਹੀਂ ਭੁਲਾ ਸਕਦੇ। ਇਸ ਮੋਕੇ ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਧਲਵੰਤ ਸਿੰਘ ਉੱਪਲ ਅਤੇ ਵਕੀਲ ਸਾਹਿਬਾਨ ਵੀ ਸ਼ਾਮਿਲ ਹੋਏ।














