ਸ੍ਰੀ ਮੁਕਤਸਰ ਸਾਹਿਬ, 11 ਨਵੰਬਰ 2025 AJ DI Awaaj
Punjab Desk : ਪੀ.ਏ.ਯੂ-ਕ੍ਰਿਸ਼ੀ ਵਿਗਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗੁਰੂ ਰਾਮਦਾਸ ਮਾਲਵਾ ਕਾਲਜ ਬੁੱਟਰ ਸ਼ਰੀਹ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਦੇ ਲਗਭਗ 250 ਵਿਦਿਆਰਥੀਆਂ ਨੇ ਭਾਗ ਲਿਆ।
ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਨੇ ਕਾਲਜ ਪ੍ਰਸ਼ਾਸਨ, ਪ੍ਰਬੰਧਕੀ ਸਟਾਫ਼ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਵਿੱਚ ਸਵਾਗਤ ਕੀਤਾ।ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਦੇ ਹੋਏ ਦੱਸਿਆ ਕਿ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦਾ ਸੁਨੇਹਾਂ ਪਿੰਡ ਦੇ ਕਿਸਾਨਾਂ ਤੱਕ ਪਹੁੰਚਾ ਕੇ ਇਸ ਸਮਾਜਿਕ ਕੰਮ ਵਿੱਚ ਉਹ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ, ਇਸ ਤੋਂ ਇਲਾਵਾ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ।
ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਵਿਦਿਆਰਥੀਆਂ ਨੂੰ ਮੌਸਮੀ ਤਬਦੀਲੀ ਦੇ ਖੇਤੀਬਾੜੀ ਉੱਤੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਖੁੱਲ੍ਹੇ ਖੇਤਾਂ ਵਿੱਚ ਕੀਤੀ ਜਾਂਦੀ ਹੈ ਜਿਸ ਕਰਕੇ ਇਸ ਮੌਸਮੀ ਤਬਦੀਲੀ ਤੋਂ ਸਭ ਤੋਂ ਵੱਧ ਖੇਤੀ ਹੀ ਪ੍ਰਭਾਵਿਤ ਹੋ ਰਹੀ ਹੈ। ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ। ਮੈਡਮ ਚਰਨਜੀਤ ਕੌਰ ਡੈਮੋਸਟੇਟਰ (ਗ੍ਰਹਿ ਵਿਗਿਆਨ) ਨੇ ਕੇ.ਵੀ.ਕੇ. ਦੁਆਰਾ ਲਗਾਏ ਜਾਂਦੇ ਕਿੱਤਾ ਮੁਖੀ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਉਹਨਾਂ ਨੇ ਫ਼ਲਾਂ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਵੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਭਾਰਤ ਭੂਸ਼ਨ ਵਿਗਿਆਨੀ ਆਈ. ਸੀ. ਆਰ- ਭਾਰਤੀ ਮੱਕੀ ਖੋਜ ਸੰਸਥਾ ਲੁਧਿਆਣਾ ਨੇ ਫ਼ਸਲੀ ਵਿਭਿੰਨਤਾ ਬਾਰੇ ਗੱਲ ਕਰਦਿਆਂ ਮੱਕੀ ਦੀ ਖੇਤੀ ਦੇ ਫਾਇਦਿਆਂ ਬਾਰੇ ਦੱਸਿਆ। ਕੈਂਪ ਦੇ ਅਖੀਰ ਵਿੱਚ ਕਾਲਜ ਦੇ ਡਾਇਰੈਕਟਰ ਡਾ. ਗੁਰਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਮਨਦੀਪ ਸਿੱਧੂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਸਭ ਤੋਂ ਮਹੱਤਵਪੂਰਨ ਲੋੜ ਹੈ ਅਤੇ ਇਸ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਉਣ ਲਈ ਉਹਨਾਂ ਕੇ.ਵੀ.ਕੇ. ਦੇ ਯਤਨਾਂ ਦੀ ਸ਼ਲਾਘਾ














