ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀ ਦਾ ਗਠਨ

29

ਗੁਰਦਾਸਪੁਰ, 03 ਸਤੰਬਰ 2025 AJ DI Awaaj

Punjab Desk :  ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਕਈ ਪਿੰਡਾਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਕਈ ਲੋਕ ਭਲਾਈ ਸੰਸਥਾਵਾਂ ਵੱਲੋਂ ਹੜ੍ਹ ਦੌਰਾਨ ਚਲਾਏ ਜਾ ਰਹੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਸ੍ਰੀਮਤੀ ਨਵਜੋਤ ਸ਼ਰਮਾ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਗੁਰਦਾਸਪੁਰ (96469-62024) ਨੂੰ ਟੀਮ ਇਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਡੀ.ਡੀ.ਪੀ.ਓ. (88723-00819), ਦਿਨੇਸ਼ ਐੱਸ.ਡੀ.ਓ. ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ (98149-22627), ਵਿਜੇ ਕੁਮਾਰ ਸੁਪਰਡੰਟ (ਜ) ਡੀ.ਸੀ. ਦਫ਼ਤਰ (62837-23168), ਡਾ. ਨਵਨੀਤ ਸਿੰਘ, ਆਯੂਰਵੈਦਿਕ ਅਫ਼ਸਰ (76529-81611), ਨਵਨੀਤ ਕੌਰ ਡੀ.ਐੱਫ਼.ਐੱਸ.ਓ. (76529-40624), ਡਾ. ਹਰਪ੍ਰੀਤ ਸਿੰਘ ਢਿਲੋਂ ਪਸ਼ੂ ਪਾਲਣ ਵਿਭਾਗ (80540-18978), ਕਰਨ ਸਾਰੰਗਲ ਸੀਨੀਅਰ ਸਹਾਇਕ ਮੰਡੀ ਬੋਰਡ (76529-81611), ਨਵਜੋਤ ਸਿੰਘ, ਜੂਨੀਅਰ ਸਹਾਇਕ ਸਿਵਲ ਸਰਜਨ ਦਫ਼ਤਰ (81465-55167) ਅਤੇ ਰਿਸ਼ਵ ਕਲਰਕ ਡੀ.ਸੀ. ਦਫ਼ਤਰ ਗੁਰਦਾਸਪੁਰ (62393-78572) ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਹ ਸਾਰੇ ਅਧਿਕਾਰੀ ਤੇ ਕਰਮਚਾਰੀ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ (99145-35335), ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ (70093-83911) ਅਤੇ ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ (78766-26919) ਪਾਸੋਂ ਡਿਮਾਂਡ ਪ੍ਰਾਪਤ ਕਰਨਗੇ ਅਤੇ ਜਿਨ੍ਹਾਂ ਸੰਸਥਾਵਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ ਉਨ੍ਹਾਂ ਨਾਲ ਤਾਲਮੇਲ ਕਰਕੇ ਰਾਹਤ ਇਨ੍ਹਾਂ ਸੰਸਥਾਵਾਂ ਰਾਹੀਂ ਲੋੜਵੰਦਾਂ ਨੂੰ ਪਹੁੰਚਾਉਣ ਲਈ ਜ਼ਿੰਮੇਵਾਰ ਹੋ