ਸੈਕਸੂਅਲ ਹਰਾਸਮੈਂਟ ਸਬੰਧੀ 1091 ਜਾਂ 181 ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ

38

ਮਾਨਸਾ, 21 ਅਗਸਤ 2025 AJ DI Awaaj

 Punjab Desk : ਕੰਮਕਾਜ ਵਾਲੀਆਂ ਥਾਵਾਂ, ਸਕੂਲ, ਕਾਲਜਾਂ, ਦਫ਼ਤਰ ਜਾਂ ਜਨਤਕ ਥਾਵਾਂ ‘ਤੇ ਮਹਿਲਾ ਨਾਲ ਛੇੜਛਾੜ, ਅਣਚਾਹੀ ਹਰਕਤ ਆਦਿ ਸੈਕਸੂਅਲ ਹਰਾਸਮੈਂਟ ਦੀ ਸ਼੍ਰੇਣੀ ਵਿਚ ਆਉਂਦੀ ਹੈ ਅਤੇ ਇਹ ਇਕ ਗੰਭੀਰ ਅਪਰਾਧ ਹੈ ਅਤੇ ਅਜਿਹਾ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਹੁੰਦੀ ਹੈ।

        ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਸ ਸਬੰਧੀ ਮਹਿਲਾਵਾਂ ਦੀਆਂ ਸ਼ਿਕਾਇਤਾਂ ‘ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ।

        ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਹਿਲਾ ਨਾਲ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਹ ਇਸ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਹੈਲਪਲਾਈਨ ਨੰਬਰ 1091 ਜਾਂ 181 ‘ਤੇ ਦਰਜ ਕਰਵਾਈ ਜਾ ਸਕਦੀ ਹੈ ਤਾਂ ਜੋ ਪੀੜਤ ਨੂੰ ਨਿਆਂ ਦਿਵਾਇਆ ਜਾ ਸਕੇ।

        ਉਨ੍ਹਾਂ ਕਿਹਾ ਕਿ ਹਰ ਸੰਸਥਾ ਦਾ ਫਰਜ਼ ਹੈ ਕਿ ਉਹ ਆਪਣੇ ਮੈਂਬਰਾਂ ਨੂੰ ਇਸ ਕਾਨੂੰਨ ਬਾਰੇ ਜਾਣੂ ਕਰਵਾ ਕੇ ਮਹਿਲਾਵਾਂ ਲਈ ਇਕ ਸੁਰੱਖਿਅਤ ਤੇ ਸਨਮਾਨ ਯੋਗ ਵਾਤਾਵਰਣ ਮੁਹੱਈਆ ਕਰਵਾਉਣ।