ਗੁਰੂ ਘਰ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚ ਟਕਰਾਅ

45

ਮਹਾਰਾਸ਼ਟਰ 05 Jan 2026 AJ DI Awaaj

National Desk : ਮਹਾਰਾਸ਼ਟਰ ਤੋਂ ਇੱਕ ਤਣਾਅਪੂਰਨ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰੂ ਘਰ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਵਿਵਾਦ ਨੇ ਜਲਦੀ ਹੀ ਹਿੰ*ਸਕ ਰੂਪ ਧਾਰ ਲਿਆ, ਜਿਸ ਦੌਰਾਨ ਪਥਰਾਅ ਕੀਤਾ ਗਿਆ ਅਤੇ ਗੁਰੂ ਘਰ ਦੇ ਗੇਟ ਅੱਗੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੀ ਕੋਸ਼ਿਸ਼ ਵੀ ਕੀਤੀ ਗਈ।

ਜਾਣਕਾਰੀ ਮੁਤਾਬਕ ਦੋਵੇਂ ਧਿਰਾਂ ਵੱਲੋਂ ਡੰਡਿਆਂ, ਰਾਡਾਂ ਅਤੇ ਇੱਟਾਂ-ਰੋੜਿਆਂ ਦੀ ਵਰਤੋਂ ਕਰਦੇ ਹੋਏ ਇਕ-ਦੂਜੇ ‘ਤੇ ਹਮਲੇ ਕੀਤੇ ਗਏ। ਹਮਲਾਵਰਾਂ ਨੇ ਗੁਰੂ ਘਰ ਦੇ ਗੇਟ ਅੱਗੇ ਹਮਲਾ ਕੀਤਾ ਅਤੇ ਜਦੋਂ ਸੁਰੱਖਿਆ ਦੇ ਮੱਦੇਨਜ਼ਰ ਗੇਟ ਬੰਦ ਕਰ ਦਿੱਤਾ ਗਿਆ ਤਾਂ ਉਪਰੋਂ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ।

ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਲਾਤਾਂ ‘ਤੇ ਕਾਬੂ ਪਾਉਣ ਲਈ ਲਾਠੀਚਾਰਜ ਕੀਤਾ। ਕਾਫ਼ੀ ਮੁਸ਼ੱਕਤ ਤੋਂ ਬਾਅਦ ਪੁਲਿਸ ਵੱਲੋਂ ਤਣਾਅਪੂਰਨ ਮਾਹੌਲ ਨੂੰ ਕਾਬੂ ਵਿੱਚ ਲਿਆਂਦਾ ਗਿਆ।

ਪੁਲਿਸ ਨੇ ਇਸ ਮਾਮਲੇ ਵਿੱਚ 8 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਘਟਨਾ ਸਬੰਧੀ ਜਾਂਚ ਜਾਰੀ ਹੈ। ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਤਾਇਨਾਤ ਕੀਤੀ ਗਈ ਹੈ।