ਭਾਈ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

33

 ਅਨੰਦਪੁਰ ਸਾਹਿਬ 05 ਸਤੰਬਰ 2025 AJ DI Awaaj

Punjab Desk : ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਮਹਾਨ ਸਿੱਧ ਯੋਧੇ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਰਘਰੇਟੇ ਗੁਰੂ ਕੇ ਬੇਟੇ ਦੇ ਜਨਮ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਈ ਜੈਤਾ ਜੀ ਸ੍ਰੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸੇਵਕ ਸਨ, ਜੋ ਹਿੰਦੀ ਦੀ ਚਾਦਰ ਨੋਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ਼ ਚਾਂਦਨੀ ਚੋਂਕ ਦਿੱਲੀ ਤੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੈ ਕੇ ਆਏ ਸਨ।

    ਸਿੱਖਿਆ ਮੰਤਰੀ ਨੇ ਅੱਜ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਆਪਣੇ ਸਮੁੱਚੇ ਸਿੱਖਿਆ ਪਰਿਵਾਰ, ਅਧਿਆਪਕਾਂ, ਪੈਨਸ਼ਨਰਾਂ, ਮਿਡ ਡੇ ਮੀਲ ਵਰਕਰਾਂ ਅਤੇ ਸਿੱਖਿਆ ਵਿਭਾਗ ਵਿਚ ਵੱਖ ਵੱਖ ਅਹੁਦਿਆਂ ਤੇ ਕੰਮ ਕਰ ਰਹੇ ਸਾਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।  ਇਹ ਸਿਹਰਾ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਥੀਆਂ ਦੇ ਸਿਰ ਤੇ ਹੈ, ਉਹ ਹੀ ਅਸਲ ਨਾਇਕ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੋਜੂਦਾ ਹਾਲਾਤ ਨੂੰ ਮੁੱਖ ਰੱਖਦੇ ਹੋਏ ਅਧਿਆਪਕ ਦਿਵਸ ਮੌਕੇ ਹੋਣ ਵਾਲਾ ਰਾਜ ਪੱਧਰੀ ਸਮਾਗਮ ਮੁਲਤਵੀ ਕਰ ਰਹੇ ਹਾਂ। ਸਿੱਖਿਆ ਮੰਤਰੀ ਜੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਹੈ।

***