ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਵਿਧਾਇਕ ਵੱਲੋਂ ਵੱਖ-ਵੱਖ ਥਾਵਾਂ ’ਤੇ ਕੀਤਾ ਜਾਗਰੂਕ

6

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ 2025 Aj DI Awaaj

Punjab Desk : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਸ਼ਹਿਰ ਵਿੱਚ ਨਵੀਂ ਦਾਣਾ ਮੰਡੀ, ਨਾਮਦੇਵ ਭਵਨ ਕੱਚਾ ਥਾਂਦੇਵਾਲਾ ਰੋਡ ਅਤੇ ਸ੍ਰੀ ਗੁਰੂ ਰਾਮਦਾਸ ਨਗਰ ਦੇ ਵਾਸੀਆਂ ਨੂੰ ਸੰਬੋਧਨ ਕੀਤਾ।

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧਕੇਲਣ ਲਈ ਕੋਈ ਕਸਰ ਨਹੀਂ ਛੱਡੀ, ਪਰ ਹੁਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿਆਪਕ ਤੌਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਭੈੜੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ।

ਉਨ੍ਹਾਂ ਨੌਜਵਾਨਾਂ ਨੂੰ ਵਿੱਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਜੋ ਵੀ ਸਾਡਾ ਨੋਜਵਾਨ ਭਰਾ ਨਸ਼ੇ ਦੀ ਬਿਮਾਰੀ ਦੀ ਲਪੇਟ ਵਿੱਚ ਆ ਚੁੱਕਾ ਹੈ ਉਸ ਨੂੰ ਵੀ ਘਬਰਾਉਣ ਦੀ ਲੋੜ ਨਹੀਂ, ਬਲਕਿ ਪੰਜਾਬ ਸਰਕਾਰ ਉਸਦਾ ਮੁਫਤ ਇਲਾਜ ਕਰਵਾ ਰਹੀ ਹੈ ਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਰਹੀ ਹੈ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਕੁਆਰਡੀਨੇਟਰ ਜਗਸੀਰ ਸਿੰਘ ਸੰਧੂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ