ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ_#ਪੰਜਾਬ ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲ ਹੁਣ ਕਾਨਵੈਂਟ ਤੇ ਮਾਡਲ ਸਕੂਲਾਂ ਨੂੰ ਲੱਗੇ ਮਾਤ ਪਾਉਣ ਚਨੋਲੀ ਬਸੀ ਸਰਕਾਰੀ ਸੀਨੀ.ਸੈਕੰ.ਸਮਾਰਟ ਸਕੂਲ ਦੀ ਬਦਲੀ ਨੁਹਾਰ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਸਕੂਲ ਦੀ ਚਾਰਦੀਵਾਰੀ, ਲੈਬ, ਟਾਈਲਟ ਬਲਾਕ ਦਾ ਨਿਰਮਾਣ ਮੁਕੰਮਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਕਰਨਗੇ ਉਦਘਾਟਨ, ਵਿਦਿਆਰਥੀਆਂ, ਮਾਪਿਆਂ ਦੇ ਹੋਣਗੇ ਰੂਬਰੂ
ਨੂਰਪੁਰ ਬੇਦੀ 06 ਅਪ੍ਰੈਲ 2025 ਅੱਜ ਦੀ ਆਵਾਜ਼
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਕਾਸ ਦੀਆਂ ਨਵੀਆਂ ਪੁਲਾਘਾਂ ਪੁੱਟਦੇ ਹੋਏ ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ #ਪੰਜਾਬ ਸਿੱਖਿਆ ਕ੍ਰਾਂਤੀ ਦੀ ਸੁਰੂਆਤ ਕਰ ਦਿੱਤੀ ਹੈ। ਸਰਕਾਰੀ ਸਕੂਲ ਹੁਣ ਮਾਡਲ ਅਤੇ ਕਾਨਵੈਂਟ ਸਕੂਲਾਂ ਨੂੰ ਮਾਤ ਪਾ ਰਹੇ ਹਨ। ਇਸ ਬਦਲਦੇ ਪੰਜਾਬ ਤੇ ਬਦਲ ਰਹੀ ਸਿੱਖਿਆਂ ਦੀ ਨੁਹਾਰ ਨੇ ਵਿਦਿਆਰਥੀਆਂ ਦੇ ਮਾਪਿਆਂ ਦਾ ਰੁਝਾਨ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵੱਲ ਕਰ ਦਿੱਤਾ ਹੈ। 37 ਲੱਖ ਰੁਪਏ ਦੀ ਲਾਗਤ ਨਾਲ ਜਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਦੇ ਚਨੋਲੀ, ਬਸੀ ਸਰਕਾਰੀ ਸੀਨੀ.ਸੈਕੰ.ਸਮਾਰਟ ਸਕੂਲ ਦੀ ਬਦਲੀ ਤਸਵੀਰ ਆਪ ਮੁਹਾਰੇ ਨਜ਼਼ਰ ਆ ਰਹੀ ਹੈ, ਜਿੱਥੇ 15 ਲੱਖ ਰੁਪਏ ਦੀ ਲਾਗਤ ਨਾਲ 300 ਮੀਟਰ ਸਕੂਲ ਦੀ ਚਾਰਦੀਵਾਰੀ ਦਾ ਨਿਰਮਾਣ ਕਰਵਾਇਆ ਗਿਆ ਹੈ। 1.18 ਲੱਖ ਰੁਪਏ ਦੀ ਲਾਗਤ ਨਾਲ ਵਿਦਿਆਰਥੀਆਂ ਲਈ ਟਾਈਲਟ ਬਲਾਕ ਅਤੇ 11 ਲੱਖ ਰੁਪਏ ਦੀ ਲਾਗਤ ਨਾਲ ਇੰਟੀਗਰੇਟਿਡ ਸਾਇੰਸ ਲੈਬ ਤਿਆਰ ਕੀਤੀ ਗਈ ਹੈ। ਚਨੋਲੀ ਬਸੀ ਸਕੂਲ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਹਾਲ ਕਮਰੇ ਦਾ ਨਵੀਨੀਕਰਨ ਅਤੇ ਸਾਈਕਲ ਸਟੈਂਡ ਲਈ ਸੈਂਡ ਤਿਆਰ ਕੀਤਾ ਗਿਆ ਹੈ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਭਲਕੇ 7 ਅਪ੍ਰੈਲ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਕਰਨਗੇ। ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਇਸ ਸਮਾਰੋਹ ਵਿਚ ਵਿਸੇਸ਼ ਤੌਰ ਤੇ ਸ਼ਿਰਕਤ ਕਰਨਗੇ। ਉਨ੍ਹਾਂ ਵੱਲੋਂ ਸਕੂਲ ਵਿੱਚ ਤਿਆਰ ਪੰਜਾਬੀ ਲੈਬ ਦਾ ਵੀ ਨਿਰੀਖਣ ਕੀਤਾ ਜਾਵੇਗਾ। ਇਲਾਕੇ ਦੇ ਲੋਕਾਂ ਵੱਲੋਂ ਇਸ ਸਕੂਲ ਹੋ ਰਹੇ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਲਈ ਭਾਰੀ ਉਤਸ਼ਾਹ ਹੈ। ਸਕੂਲ ਦੇ ਪ੍ਰਿੰਸੀਪਲ ਸ਼ਰਨਜੀਤ ਕੌਰ ਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕੁਲਦੀਪ ਕੌਰ, ਸਰਪੰਚ ਕੁਲਵਿੰਦਰ ਸਿੰਘ ਵੱਲੋਂ ਇਸ ਸਮਾਰੋਹ ਲਈ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।
ਇਲਾਕੇ ਦੇ ਪਤਵੰਤੇ ਲੋਕਾਂ ਵੱਲੋਂ ਸਕੂਲ ਦੀ ਚਾਰਦੀਵਾਰੀ ਦੇ ਨਿਰਮਾਣ ਨਾਲ ਸਕੂਲ ਵਿੱਚ ਉਨ੍ਹਾਂ ਦੇ ਬੱਚਿਆਂ ਦੀ ਸੁਰੱਖਿਆਂ ਬਾਰੇ ਕਿਹਾ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਸੁਧਾਰਾ ਦੀ ਦਿਸ਼ਾ ਵਿੱਚ ਜਿਕਰਯੋਗ ਪੁਲਾਘਾ ਪੁੱਟੀਆਂ ਹਨ। ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਦੇ ਲਗਾਤਾਰ ਦੌਰੇ ਕਰਕੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਤੋ ਬੁਨਿਆਦੀ ਲੋੜਾਂ ਤੇ ਜਰੂਰਤਾਂ ਦੀ ਜਾਣਕਾਰੀ ਲਈ ਜਾ ਰਹੀ ਹੈ। ਜਿੱਥੇ ਚਾਰਦੀਵਾਰੀ ਨਾਲ ਵਿਦਿਆਰਥੀ ਸੁਰੱਖਿਅਤ ਹੋਏ ਹਨ ਬੇਸਹਾਰਾ ਜਾਨਵਰਾਂ ਦਾ ਦਾਖਲਾ ਸਕੂਲਾਂ ਵਿਚ ਬੰਦ ਹੋਇਆ ਹੈ ਉਥੇ ਟਾਈਲਟ ਬਲਾਕ ਦੇ ਨਿਰਮਾਣ ਨਾਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਆਧੁਨਿਕ ਸਿੱਖਿਆਂ ਦੇ ਮੁਕਾਬਲੇਬਾਜੀ ਦੇ ਦੌਰ ਵਿੱਚ ਵਿਦਿਆਰਥੀਆਂ ਲਈ ਸਾਇੰਸ ਲੈਬ ਵਰਦਾਨ ਸਿੱਧ ਹੋਵੇਗੀ। ਬਰਸਾਤਾ ਦੌਰਾਨ ਹੋਣ ਵਾਲੇ ਸਮਾਗਮਾਂ ਲਈ ਹਾਲ ਕਮਰੇ ਦੀ ਸਹੂਲਤ ਮਿਲਣ ਨਾਲ ਵਿਦਿਆਰਥੀਆਂ ਦੀ ਪ੍ਰੇਸ਼ਾਨੀ ਕਾਫੀ ਘੱਟ ਗਈ ਹੈ। ਇਲਾਕੇ ਦੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਇਹ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਰੂਆਤ ਹੈ, ਅਗਲੇ ਦੋ ਸਾਲਾ ਵਿਚ ਬਦਲਦੇ ਪੰਜਾਬ ਦੀ ਬਦਲਦੀ ਨੁਹਾਰ ਨਜ਼ਰ ਆਵੇਗੀ।














