ਤਰਨਤਾਰਨ 11 Mar 2026 AJ DI Awaaj
Punjab Desk : ਜ਼ਿਲ੍ਹੇ ਦੇ ਖੇਮਕਰਨ ਹਲਕੇ ਦੇ ਪਿੰਡ ਕਲਸੀਆਂ ਕਲਾਂ ਦੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਕਲਸੀਆਂ ਨੂੰ 18 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਕੇਸ ਨੰਬਰ 8/2026 ਤਹਿਤ ਕੀਤੀ ਗਈ, ਜੋ Narcotics Control Bureau ਦੇ ਪੁਲਿਸ ਸਟੇਸ਼ਨ ਅੰਮ੍ਰਿਤਸਰ ਵਿੱਚ ਦਰਜ ਹੈ।
ਜਾਂਚ ਦੌਰਾਨ 18 ਕਿਲੋ ਹੈਰੋਇਨ ਦੀ ਬਰਾਮਦੀ ਹੋਈ, ਜਿਸ ਦੇ ਸਬੰਧ ਵਿੱਚ ਪਰਮਜੀਤ ਸਿੰਘ ਕਲਸੀਆਂ ਨੂੰ ਕਾਬੂ ਕੀਤਾ ਗਿਆ। ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਅਤੇ ਹੈਰਾਨੀ ਦਾ ਮਾਹੌਲ ਬਣ ਗਿਆ ਹੈ।
ਖ਼ਾਸ ਗੱਲ ਇਹ ਹੈ ਕਿ ਪਰਮਜੀਤ ਸਿੰਘ ਕਲਸੀਆਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਬਣਾਈ ਗਈ ਵਿਲੇਜ ਡਿਫੈਂਸ ਕਮੇਟੀ (VDC) ਦਾ ਪ੍ਰਧਾਨ ਵੀ ਸੀ। ਇਹ ਕਮੇਟੀ ਪਿੰਡ ਪੱਧਰ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਨਿਗਰਾਨੀ ਲਈ ਬਣਾਈ ਗਈ ਸੀ, ਜਿਸ ਕਰਕੇ ਇਹ ਮਾਮਲਾ ਹੋਰ ਵੀ ਚਰਚਾ ਵਿੱਚ ਆ ਗਿਆ ਹੈ।
ਜਾਂਚ ਏਜੰਸੀ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹੈਰੋਇਨ ਦੀ ਇਹ ਖੇਪ ਕਿੱਥੋਂ ਆਈ ਅਤੇ ਕਿੱਥੇ ਭੇਜੀ ਜਾਣੀ ਸੀ। ਸੰਭਾਵਨਾ ਹੈ ਕਿ ਜਾਂਚ ਦੌਰਾਨ ਹੋਰ ਵੀ ਮਹੱਤਵਪੂਰਨ ਖੁਲਾਸੇ ਸਾਹਮਣੇ ਆ ਸਕਦੇ ਹਨ।












