ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਮੁਫਤ ਦੁੱਧ ਪਰਖ ਕੈਂਪ

32

ਫਰੀਦਕੋਟ 16 ਜੂਨ 2026 AJ DI Awaaj

Punjab Desk :   ਸ਼੍ਰੀ ਗੁਰਮੀਤ ਸਿੰਘ ਖੁੱਡੀਆ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਅਗਵਾਈ ਹੇਠ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦੇ ਅੰਤਰਗਤ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਸ਼੍ਰੀ ਗੁਰਲਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰਸ੍ਰੀ ਹਰਮਨਪ੍ਰੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਦੇ ਸਹਿਯੋਗ ਨਾਲ ਟੀਚਰ ਕਲੋਨੀ ਫਰੀਦਕੋਟ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ

ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ. ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਕੈਂਪ ਦੌਰਾਨ ਦੁੱਧ ਵਿੱਚ ਫੈਟ, ਐੱਸ.ਐਨ.ਐੱਫ., ਓਪਰੇ ਪਾਣੀ ਦੀ ਮਾਤਰਾ ਤੋਂ ਇਲਾਵਾ ਰਸਾਇਣ ਯੂਰੀਆ,ਕਾਸਟਿਕ ਸੋਢਾ ਅਤੇ ਸਟਾਰਚ ਆਦਿ ਦੀ ਪਰਖ ਵੀ ਕੀਤੀ ਗਈ। ਕੈਂਪ ਵਿੱਚ ਦੁੱਧ ਦੇ 27 ਸੈਂਪਲ ਟੈਸਟ ਕੀਤੇ ਗਏ, ਜਿਨਾਂ ਵਿਚੋਂ 18 ਸੈਂਪਲ ਮਿਆਰਾਂ ਅਨੁਸਾਰ ਅਤੇ 9 ਸੈਂਪਲਾਂ ਵਿੱਚ ਪਾਣੀ ਪਾਇਆ ਗਿਆ ਅਤੇ ਕਿਸੇ ਵੀ ਸੈਂਪਲ ਵਿੱਚ ਰਸਾਇਣਿਕ ਮਿਲਾਵਟ ਦੀ ਪੁਸ਼ਟੀ ਨਹੀਂ ਹੋਈ। ਉਨਾਂ ਫਰੀਦਕੋਟ ਦੇ ਖਪਤਕਾਰਾਂ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਕੀਤਾ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

 ਉਨਾਂ ਕਿਹਾ ਕਿ ਦੁੱਧ ਖਪਤਕਾਰ ਫਰੀਦਕੋਟ ਦਫਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 7.30 ਵਜੇ ਤੋਂ 11 ਵਜੇ ਤੱਕ ਡਿਪਟੀ ਡਾਇਰੈਕਟਰ ਡੇਅਰੀ ਫਰੀਦਕੋਟ ਵਿਖੇ ਮੁਫਤ ਦੁੱਧ ਚੈੱਕ ਕਰਵਾ ਸਕਦੇ ਹਨ ਅਤੇ ਆਪਣੇ ਮੁਹੱਲੇ ਵਿੱਚ ਕੈਂਪ ਲਗਾਉਣ ਲਈ ਇਸ ਦਫਤਰ ਦੇ ਫੋਨ ਨੰ.01639-250380 ਤੇ ਸੰਪਰਕ ਕਰ ਸਕਦੇ ਹਨ