ਡੱਲੇਵਾਲ ਦੀ ਸਿਹਤ ਵਿਗੜੀ, 103 ਡਿਗਰੀ ਬੁਖਾਰ

14

26 ਫਰਵਰੀ 2025  Aj Di Awaaj

ਚੰਡੀਗੜ੍ਹ- ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਖਰਾਬ ਹੋ ਗਈ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਚਾਨਕ ਵਧ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ 103 ਡਿਗਰੀ ਬੁਖਾਰ ਚੜ੍ਹ ਗਿਆ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ ਅਤੇ ਬੁਖਾਰ ਘਟਾਉਣ ਲਈ ਸਿਰ ‘ਤੇ ਪਾਣੀ ਦੀਆਂ ਪੱਟੀਆਂ ਰੱਖੀਆਂ ਜਾ ਰਹੀਆਂ ਹਨ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਉਨ੍ਹਾਂ ਦੀ ਤਬੀਅਤ ਵਿਚ ਪਿਛਲੇ ਦਿਨਾਂ ਤੋਂ ਬਦਲਾਅ ਆਇਆ ਸੀ।

ਉਨ੍ਹਾਂ ਦਾ ਬਲੱਡ ਪ੍ਰੈਸ਼ਰ 176/107 ਦਰਜ ਕੀਤਾ ਗਿਆ ਸੀ। ਡੱਲੇਵਾਲ ਨੇ ਕਿਸਾਨਾਂ ਨੂੰ ਖਨੌਰੀ ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਸੀ ਤਾਂ ਜੋ ਅੰਦੋਲਨ ਨੂੰ ਹੋਰ ਮਜਬੂਤ ਕੀਤਾ ਜਾ ਸਕੇ।