ਫਾਜ਼ਿਲਕਾ, 13 ਅਗਸਤ 2025 AJ DI Awaaj
Punjab Desk : ਫਾਜ਼ਿਲਕਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀ ਫੁੱਲ ਡ੍ਰੈਸ ਰਿਹਰਸਲ ਅੱਜ ਸ਼ਹੀਦ ਭਗਤ ਸਿੰਘ ਬਹੁਮੰਤਵੀ ਸਟੇਡੀਅਮ ਵਿਖੇ ਹੋਈ। ਜਿਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਤਿਰੰਗਾ ਲਹਿਰਾ ਕੇ ਇਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪ੍ਰੇਡ ਦੀਆਂ ਟੁਕੜੀਆਂ ਦਾ ਮੁਆਇਨਾਂ ਕੀਤਾ ਅਤੇ ਸਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵੇਖੀਆਂ। ਇਸ ਮੌਕੇ ਐਸਐਸਪੀ ਸ: ਗੁਰਮੀਤ ਸਿੰਘ ਵਿਸੇਸ਼ ਤੌਰ ਤੇ ਉਨਾਂ ਦੇ ਨਾਲ ਹਾਜਰ ਰਹੇ। ਡੀਐਸਪੀ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰੇਡ ਵਿਚ ਟੁਕੜੀਆਂ ਨੇ ਭਾਗ ਲਿਆ।
ਜੀਏਵੀ ਜੈਨ ਸਕੂਲ, ਆਤਮ ਵਲੱਭ ਪਬਲਿਕ ਸਕੂਲ, ਹੋਲੀ ਹਾਰਟ ਸਕੂਲ, ਸਰਕਾਰੀ ਪ੍ਰਾਈਮਰੀ ਸਕੂਲ ਚਾਣਨ ਵਾਲਾ, ਹੈਰੀਟੇਜ ਸਕੂਲ, ਸਰਕਾਰੀ ਕੰਨਿਆ ਸਕੂਲ ਵੱਲੋਂ ਵੱਖ ਵੱਖ ਸਭਿਆਚਾਰਕ ਵੰਨਗੀਆਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਭੰਗੜਾ ਟੀਮਾਂ ਨੇ ਵੀ ਆਪਣੀਆਂ ਪੇਸ਼ਕਾਰੀਆਂ ਰਾਹੀਂ ਦੇਸ਼ ਭਗਤੀ, ਪੰਜਾਬ ਦੀ ਵਿਰਾਸਤ ਅਤੇ ਸਭਿਆਚਾਰ ਦੇ ਰੰਗ ਪੇਸ਼ ਕੀਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਐਸਪੀ ਮੁਖਤਿਆਰ ਰਾਏ, ਐਸਡੀਐਮ ਵੀਰਪਾਲ ਕੌਰ ਤੇ ਕੰਵਰਜੀਤ ਸਿੰਘ ਮਾਨ, ਡੀਐਸਪੀ ਅਬਿਨਾਸ਼ ਚੰਦਰ, ਡੀਡੀਪੀਓ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਅਜੈ ਸ਼ਰਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕਰਕੇ ਸਮਾਗਮ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਸਬੰਧੀ ਹਦਾਇਤਾਂ ਕੀਤੀਆਂ।
ਬਾਕਸ ਲਈ ਪ੍ਰਸਤਾਵਿਤ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਲਹਿਰਾਉਣਗੇ ਫਾਜ਼ਿਲਕਾ ਵਿਖੇ ਤਿਰੰਗਾ
ਇਸ ਵਾਰ ਫਾਜ਼ਿਲਕਾ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਪਹੁੰਚ ਰਹੇ ਹਨ ਅਤੇ ਉਹ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਸਟੇਡੀਅਮ ਵਿਖੇ ਤਿੰਰਗਾ ਲਹਿਰਾਉਣਗੇ।
