ਹਿਰਾ*ਸਤ ’ਚ 20 ਸਾਲਾ ਕੁੜੀ ਦੀ ਮੌ*ਤ, ਪਰਿਵਾਰ ਨੇ ਲਾਇਆ ਟਾ*ਰਚਰ ਦਾ ਦੋ*ਸ਼

23

ਤਰਨਤਾਰਨ: 10 Aug 2026 AJ DI Awaaj

Punjab Desk :  ਜ਼ਿਲ੍ਹੇ ਦੇ ਸਰਹੱਦੀ ਪਿੰਡ ਕਲਸੀਆਂ ਕਲਾਂ ਵਿੱਚ ਕ*ਤਲ ਦੇ ਮਾਮਲੇ ’ਚ ਗ੍ਰਿ*ਫ਼ਤਾਰ 20 ਸਾਲਾ ਰਾਜਬੀਰ ਕੌਰ ਦੀ ਥਾਣਾ ਭਿੱਖੀਵਿੰਡ ਦੀ ਹਿਰਾਸਤ ਦੌਰਾਨ ਮੌ*ਤ ਹੋ ਗਈ। ਪੁਲਿਸ ਮੁਤਾਬਕ ਰਾਜਬੀਰ ਕੌਰ ਨੇ ਥਾਣੇ ਦੇ ਬਾਥਰੂਮ ਵਿੱਚ ਫਾਹਾ ਲੈ ਕੇ ਖ਼ੁ*ਦਕੁਸ਼ੀ ਕੀਤੀ। ਘਟਨਾ ਤੋਂ ਬਾਅਦ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਪਰਿਵਾਰ ਨੇ ਲਾਏ ਗੰ*ਭੀਰ ਇਲਜ਼ਾਮ

ਰਾਜਬੀਰ ਕੌਰ ਦੇ ਪਰਿਵਾਰ ਨੇ ਪੁਲਿਸ ਦੀ ਕਾਰਵਾਈ ’ਤੇ ਗੰ*ਭੀਰ ਸਵਾਲ ਖੜ੍ਹੇ ਕੀਤੇ ਹਨ। ਮ੍ਰਿ*ਤਕਾ ਦੀ ਭੈਣ ਦਾ ਦੋਸ਼ ਹੈ ਕਿ ਰਾਜਬੀਰ ਕੌਰ ਨੂੰ ਪਿਛਲੇ ਚਾਰ ਦਿਨਾਂ ਤੋਂ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਇਸ ਦੌਰਾਨ ਪਰਿਵਾਰ ਦੇ ਕਿਸੇ ਮੈਂਬਰ ਨੂੰ ਉਸ ਨਾਲ ਮਿਲਣ ਨਹੀਂ ਦਿੱਤਾ ਗਿਆ।

ਪਰਿਵਾਰ ਨੇ ਦੋਸ਼ ਲਾਇਆ ਕਿ ਰਾਜਬੀਰ ਕੌਰ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਟਾਰਚਰ ਕੀਤਾ ਗਿਆ ਅਤੇ ਉਸ ਦੀ ਮੌ*ਤ ਦੇ ਹਾਲਾਤ ਸ਼ੱਕੀ ਹਨ। ਪਰਿਵਾਰ ਦਾ ਕਹਿਣਾ ਹੈ ਕਿ ਰਾਜਬੀਰ ਕੌਰ ਖ਼ੁ*ਦਕੁਸ਼ੀ ਵਰਗਾ ਕਦਮ ਨਹੀਂ ਚੁੱਕ ਸਕਦੀ। ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

ਕ*ਤਲ ਮਾਮਲੇ ’ਚ ਸੀ ਨਾਮਜ਼ਦ

ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਮੁਤਾਬਕ ਕਲਸੀਆਂ ਕਲਾਂ ਵਿੱਚ ਚੋਰੀ ਦੇ ਸ਼ੱਕ ਨੂੰ ਲੈ ਕੇ ਕੁਝ ਵਿਅਕਤੀਆਂ ਵੱਲੋਂ ਇੱਕ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕੀਤਾ ਗਿਆ ਸੀ। ਇਸ ਘਟਨਾ ਦੌਰਾਨ 70 ਸਾਲਾ ਵਿਅਕਤੀ ਦੀ ਮੌ*ਤ ਹੋ ਗਈ ਸੀ।

ਇਸ ਮਾਮਲੇ ਵਿੱਚ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕੁੱਲ 9 ਵਿਅਕਤੀਆਂ ਖ਼ਿਲਾਫ਼ ਕੇ*ਸ ਦਰਜ ਕੀਤਾ ਸੀ, ਜਿਨ੍ਹਾਂ ਵਿੱਚ ਰਾਜਬੀਰ ਕੌਰ ਵੀ ਨਾਮਜ਼ਦ ਸੀ। ਪੁਲਿਸ ਨੇ ਉਸ ਨੂੰ ਗ੍ਰਿ*ਫ਼ਤਾਰ ਕਰਕੇ ਪਿਛਲੇ ਚਾਰ ਦਿਨਾਂ ਤੋਂ ਹਿਰਾਸਤ ਵਿੱਚ ਰੱਖਿਆ ਹੋਇਆ ਸੀ।

ਬਾਥਰੂਮ ’ਚ ਮਿਲੀ ਮ੍ਰਿ*ਤਕ

ਪੁਲਿਸ ਅਧਿਕਾਰੀ ਅਨੁਸਾਰ ਐਤਵਾਰ ਸਵੇਰੇ ਰਾਜਬੀਰ ਕੌਰ ਨੇ ਡਿਊਟੀ ’ਤੇ ਤਾਇਨਾਤ ਮਹਿਲਾ ਕਾਂਸਟੇਬਲ ਤੋਂ ਬਾਥਰੂਮ ਜਾਣ ਦੀ ਇਜਾਜ਼ਤ ਮੰਗੀ। ਕਾਫ਼ੀ ਸਮੇਂ ਤੱਕ ਬਾਹਰ ਨਾ ਆਉਣ ’ਤੇ ਮਹਿਲਾ ਕਾਂਸਟੇਬਲ ਨੇ ਬਾਥਰੂਮ ਵਿੱਚ ਜਾ ਕੇ ਦੇਖਿਆ ਤਾਂ ਰਾਜਬੀਰ ਕੌਰ ਫਾਹੇ ਨਾਲ ਲਟਕਦੀ ਮਿਲੀ।

ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿ*ਤਕ ਐਲਾਨ ਦਿੱਤਾ।

ਮੈਜਿਸਟ੍ਰੇਟ ਜਾਂਚ ਦੇ ਹੁਕਮ

ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਲਿਖਤੀ ਜਾਣਕਾਰੀ ਜ਼ਿਲ੍ਹਾ ਸੈਸ਼ਨ ਜੱਜ ਨੂੰ ਦਿੱਤੀ ਗਈ ਸੀ। ਇਸ ਤੋਂ ਬਾਅਦ ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਲਈ ਜੇ.ਐੱਮ.ਆਈ.ਸੀ. ਪੱਟੀ ਸਿਮਰਜੀਤ ਸਿੰਘ ਨੂੰ ਨਿਰਦੇਸ਼ ਦਿੱਤੇ ਗਏ ਹਨ।

ਪੁਲਿਸ ਨੇ ਪਰਿਵਾਰ ਵੱਲੋਂ ਲਾਏ ਟਾਰਚਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਰਾਜਬੀਰ ਕੌਰ ਨਾਲ ਕਿਸੇ ਕਿਸਮ ਦਾ ਟਾਰਚਰ ਨਹੀਂ ਕੀਤਾ ਗਿਆ। ਅਧਿਕਾਰੀ ਨੇ ਕਿਹਾ ਕਿ ਜਾਂਚ ਦੌਰਾਨ ਮੌ*ਤ ਨਾਲ ਜੁੜੇ ਸਾਰੇ ਤੱਥ ਸਾਹਮਣੇ ਆਉਣ ਦੀ ਉਮੀਦ ਹੈ। ਜੇਕਰ ਡਿਊਟੀ ’ਤੇ ਤਾਇਨਾਤ ਮਹਿਲਾ ਕਾਂਸਟੇਬਲ ਦੀ ਕੋਈ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।