12 ਦਸੰਬਰ, 2025 ਅਜ ਦੀ ਆਵਾਜ਼
National Desk: ਦਿੱਲੀ ਹਾਈ ਕੋਰਟ ਨੇ ਸਾਬਕਾ ਕ੍ਰਿਕਟਰ ਸੁਨੀਲ ਗਾਵਸਕਰ ਦੀਆਂ ਤਸਵੀਰਾਂ ਅਤੇ ਨਾਮ ਦੀ ਬਿਨਾਂ ਇਜਾਜ਼ਤ ਵਰਤੋਂ ਨਾਲ ਜੁੜੇ ਮਾਮਲੇ ਵਿੱਚ ਗੂਗਲ, ਮੈਟਾ ਅਤੇ ਐਕਸ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਕੋਰਟ ਨੇ ਤਿੰਨਾਂ ਪਲੇਟਫਾਰਮਾਂ ਨੂੰ ਆਦੇਸ਼ ਦਿੱਤਾ ਹੈ ਕਿ ਗਾਵਸਕਰ ਵੱਲੋਂ ਦਿੱਤੇ ਜਾਣ ਵਾਲੇ ਉਹਨਾਂ URL ’ਤੇ ਤੁਰੰਤ ਕਾਰਵਾਈ ਕੀਤੀ ਜਾਵੇ, ਜਿਨ੍ਹਾਂ ’ਤੇ ਉਨ੍ਹਾਂ ਦੇ ਪਰਸਨੈਲਿਟੀ ਰਾਈਟਸ ਦੀ ਉਲੰਘਣਾ ਦਾਅਵਾ ਕੀਤੀ ਗਈ ਹੈ।
ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਨੇ ਸਪਸ਼ਟ ਕੀਤਾ ਕਿ ਗਾਵਸਕਰ ਸੰਬੰਧਤ ਕੰਪਨੀਆਂ ਨੂੰ ਸਾਰੇ ਇਤਰਾਜ਼ਯੋਗ ਲਿੰਕ ਸੌਂਪਣ। ਇਸ ਤੋਂ ਬਾਅਦ ਕੰਪਨੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਉਨ੍ਹਾਂ URL ’ਤੇ ਫ਼ੈਸਲਾ ਲੈਣਾ ਲਾਜ਼ਮੀ ਹੋਵੇਗਾ।
ਕੋਰਟ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਕੰਪਨੀਆਂ 48 ਘੰਟਿਆਂ ਦੇ ਅੰਦਰ ਵਿਚੋਲੇ (Mediator) ਨੂੰ ਸਾਰੇ ਖਾਸ URL ਮੁਹੱਈਆ ਕਰਵਾਏਂ। ਵਿਚੋਲੇ ਨੂੰ ਇੱਕ ਹਫ਼ਤੇ ਦੇ ਅੰਦਰ ਸ਼ਿਕਾਇਤਕਰਤਾ — ਗਾਵਸਕਰ — ਨੂੰ ਆਪਣਾ ਫ਼ੈਸਲਾ ਸੂਚਿਤ ਕਰਨ ਲਈ ਕਿਹਾ ਗਿਆ ਹੈ।
ਇਹ ਹੁਕਮ ਗਾਵਸਕਰ ਵੱਲੋਂ ਦਾਇਰ ਕੀਤੀ ਪਟੀਸ਼ਨ ਦੇ ਬਾਅਦ ਆਏ ਹਨ, ਜਿਸ ਵਿੱਚ ਉਨ੍ਹਾਂ ਨੇ ਦਰਖ਼ਾਸਤ ਕੀਤੀ ਸੀ ਕਿ ਬਿਨਾਂ ਇਜਾਜ਼ਤ ਉਨ੍ਹਾਂ ਦੀਆਂ ਤਸਵੀਰਾਂ ਅਤੇ ਨਾਮ ਦੀ ਵਰਤੋਂ ਰੋਕਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣ।














