ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਬੁਲਾਈ ਮਾਲ ਅਧਿਕਾਰੀਆਂ ਦੀ ਮੀਟਿੰਗ

29

ਮਾਲੇਰਕੋਟਲਾ, 08 ਅਕਤੂਬਰ 2025 AJ DI Awaaj

Punjab Desk :   ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਮਾਲ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ।ਮਹੀਨੇਵਾਰ ਕਾਰਜਗੁਜਾਰੀ ਦੀ ਸਮੀਖਿਆ ਕਰਦਿਆ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇਕਿ ਦਫ਼ਤਰਾਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਹੋਰ ਜਿਆਦਾ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਅਦਾਲਤਾਂ ਵਿੱਚ ਲੰਬਿਤ ਮਾਲ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਰੋਜ਼ਾਨਾ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਮੁਹੱਈਆ ਕਰਵਾਈ ਜਾਵੇ।

ਉਨ੍ਹਾਂ ਨਿਰਦੇਸ਼ ਦਿੱਤੇ ਗਏ ਕਿ ਨਿਸ਼ਾਨਦੇਹੀਆਂ, ਖਸਰਾਵਾਈਜ ਮੈਪਿੰਗ, ਫ਼ੌਜਦਾਰੀ ਕੇਸਾਂ, ਲੰਬਿਤ ਜ਼ਮੀਨੀ ਇੰਤਕਾਲ, ਖ਼ਸਰਾ-ਗਿਰਦਾਵਰੀ ਆਦਿ ਦੇ ਕੇਸਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੈਅ ਸਮੇਂ ‘ਚ ਨਿਪਟਾਉਣ ਨੂੰ ਯਕੀਨੀ ਬਣਾਇਆ ਜਾਵੇ । ਇਸ ਤੋਂ ਇਲਾਵਾ ਉਨ੍ਹਾਂ ਸਵਾਮਿਤਵਾ ਸਕੀਮ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ । ਉਹਨਾਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਸਬੰਧਿਤ ਵਿਭਾਗ ਨਾਲ ਤਾਲ-ਮੇਲ ਕਰ ਕੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜ੍ਹਾਉਣ ਯਕੀਨੀ ਬਣਾਉਣ ਕਿਹਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸਤ ਨਹੀਂ ਕੀਤਾ ਜਾਵੇਗਾ ਜੇਕਰ ਇਨ੍ਹਾਂ ਕੰਮਾਂ ਵਿੱਚ ਕੁਤਾਹੀ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਐਸ.ਡੀ.ਐਮਜ਼ ਨੂੰ ਲੰਬਿਤ ਮਾਮਲਿਆਂ ਵਿੱਚ ਨਜ਼ਰਸਾਨੀ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਲੰਬਿਤ ਅਰਜ਼ੀਆਂ ਦੀ ਬਕਾਇਆ ਦਰ ਸਿਫ਼ਰ ਕੀਤੀ ਜਾ ਸਕੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਮਾਲੇਰਕੋਟਲਾ/ ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਤਹਿਸੀਲਦਾਰ ਰਿਤੂ ਗੁਪਤਾ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਨਾਇਬ ਤਹਿਸੀਲਦਾਰ ਮਾਲੇਰਕੋਟਲਾ ਸੁਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਰਗੜ੍ਹ ਲਵਦੀਪ ਸਿੰਘ, ਜ਼ਿਲਾ ਤਕਨੀਕੀ ਕੁਆਰਡੀਨੇਟਰ ਜਸਪ੍ਰੀਤ ਕੌਰ, ਏ.ਐਸ.ਐਮ ਵਿਕਾਸ ਹੰਸ, ਏ.ਐਸ.ਐਮ ਆਜਮ ਖਾਂ, ਸਦਰ ਕਾਨੂੰਗੋ ਰਣਜੀਤ ਸਿੰਘ ਤੋਂ ਇਲਾਵਾ ਦਫਤਰ ਦੀਆਂ ਵੱਖ- ਵੱਖ ਸ਼ਾਖਾਵਾਂ ਦੇ ਕਰਮਚਾਰੀ ਹਾਜਰ ਸਨ।