ਫਰੀਦਕੋਟ , 8 ਜਨਵਰੀ 2026 AJ DI Awaaj
Punjab Desk : ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੇਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਮੈਂਬਰ ਲੋਕ ਸਭਾ ਸ. ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ ਵੱਖ ਲੋਕ ਭਲਾਈ ਸਕੀਮਾਂ/ਯੋਜਨਾਵਾਂ, ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਪ੍ਰਾਪਤ ਕੀਤੇ ਟੀਚਿਆਂ ਬਾਰੇ ਵੀ ਵਿਸਥਾਰ ਚਰਚਾ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੀ ਵਿਸ਼ੇਸ਼ ਤੌਰ ਹਾਜ਼ਰ ਸਨ।
ਇਸ ਮੌਕੇ ਐਮ.ਪੀ. ਸ. ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਹਰ ਯੋਜਨਾਵਾਂ ਦਾ ਸਹੀ ਲੋਕਾਂ ਤੱਕ ਲਾਭ ਦਿੱਤਾ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਉਨ੍ਹਾਂ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ,ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਪੀ.ਐਮ.ਕੇ.ਐਸ.ਵਾਈ., ਮਿਡ ਡੇ ਮੀਲ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਸਮੱਗਰਾ ਸਿੱਖਿਆ ਅਭਿਆਨ, ਐਮ.ਪੀ.ਲੈਂਡ ਸਕੀਮ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਕਿਹਾ ਕਿ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿਕਾਸ ਸਕੀਮਾਂ ਦਾ ਹਰ ਇਕ ਨਾਗਰਿਕ ਅਤੇ ਲੋੜਵੰਦ ਨੂੰ ਲਾਭ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ਤੇ ਲਾਗੂ ਕਰਨ ਅਤੇ ਇਸ ਦਾ ਲਾਭ ਹਰੇਕ ਲੋੜਵੰਦ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਲਤਾ, ਮੇਜਰ ਡਾ. ਵਰੁਣ ਕੁਮਾਰ ਐਸ.ਡੀ.ਐਮ. ਫਰੀਦਕੋਟ, ਦਲੇਰ ਸਿੰਘ ਖਾਲਸਾ ਪੀ.ਏ, ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਕੁਮਾਰ, ਬੀ.ਡੀ.ਪੀ.ਓ ਸ. ਇਕਬਾਲ ਸਿੰਘ, ਸ੍ਰੀ ਸਾਧੂ ਰਾਮ ਕੁਸ਼ਲਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ, ਸ. ਸ਼ਿਵਜੀਤ ਸਿੰਘ ਸੰਘਾ, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।














