ਬਟਾਲਾ, 17 ਫਰਵਰੀ 2026 AJ DI Awaaj
Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲੇ ਹਲਕੇ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕਾਂ ਦੀ ਸਹੂਲਤ ਲਈ ਵਿਕਾਸ ਕਾਰਜ ਜਾਰੀ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 48 ਵਿਚ ਵਾਰਡ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਬਟਾਲਾ ਸ਼ਹਿਰ ਦੇ ਚਹੁਪੱਖੀ ਵਿਕਾਸ ਲਈ ਦਿ੍ਰੜ ਸੰਕਲਪ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ। ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿੱਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ।














