ਦਿਲਜੀਤ ਦੋਸਾਂਝ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਮੱਥਾ ਟੇਕਿਆ

53

Bollywood 23 Dec 2025 AJ DI Awaaj

Bollywood Desk : ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਦੇ ਪ੍ਰਸਿੱਧ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚ ਕੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾ ਸਹਿਤ ਨਮਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਦਿਲਜੀਤ ਦੋਸਾਂਝ ਦੀ ਇਸ ਧਾਰਮਿਕ ਯਾਤਰਾ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਸ਼ਾਂਤ ਅਤੇ ਆਤਮਿਕ ਮਾਹੌਲ ਵੇਖਣ ਨੂੰ ਮਿਲਿਆ। ਉਨ੍ਹਾਂ ਨੇ ਸਿੱਖ ਇਤਿਹਾਸ ਨਾਲ ਜੁੜੀ ਇਸ ਮਹਾਨ ਧਰੋਹਰ ਅੱਗੇ ਸਿਰ ਨਿਵਾਉਂਦੇ ਹੋਏ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਟੱਲ ਸ਼ਹਾਦਤ ਨੂੰ ਯਾਦ ਕੀਤਾ।

ਉਨ੍ਹਾਂ ਦੀ ਇਹ ਆਸਥਾ ਭਰੀ ਹਾਜ਼ਰੀ ਸੰਗਤਾਂ ਵਿਚ ਖਾਸ ਚਰਚਾ ਦਾ ਵਿਸ਼ਾ ਬਣੀ ਰਹੀ। ਨਾਲ ਹੀ ਸੋਸ਼ਲ ਮੀਡੀਆ ’ਤੇ ਵੀ ਪ੍ਰਸ਼ੰਸਕ ਦਿਲਜੀਤ ਦੋਸਾਂਝ ਦੇ ਇਸ ਕਦਮ ਦੀ ਖੁੱਲ੍ਹ ਕੇ ਸਾਰਾਹਨਾ ਕਰ ਰਹੇ ਹਨ।