ਦਿੜ੍ਹਬਾ ਪੁਲਿਸ ਵੱਲੋਂ ਐੱਨ.ਡੀ.ਪੀ.ਐੱਸ ਐਕਟ ਤਹਿਤ 02 ਮੁਲਜ਼ਮਾਂ ਖਿਲਾਫ ਕੇਸ

29

ਦਿੜ੍ਹਬਾ, 03 ਅਪ੍ਰੈਲ 2026 AJ DI Awaaj

Punjab Desk :  ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਦਿੜ੍ਹਬਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 27.03.2026 ਤੋਂ 02.04.2026 ਤਕ ਐੱਨ.ਡੀ.ਪੀ.ਐੱਸ ਐਕਟ ਤਹਿਤ 02 ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 08 ਗ੍ਰਾਮ ਹੈਰੋਇਨ ਬਰਾਮਦ ਕਰਵਾਈ ਗਈ।

ਇਸ ਤੋਂ ਇਲਾਵਾ ਆਬਕਾਰੀ ਐਕਟ ਅਧੀਨ 02 ਕੇਸ ਦਰਜ ਕਰਕੇ 02 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ ਅਤੇ ਇੰਨਾ ਵੱਖ-ਵੱਖ ਮੁਕਦਮਿਆਂ ਵਿੱਚ 18 ਲੀਟਰ ਸ਼ਰਾਬ ਠੇਕਾ ਦੇਸੀ ਹਰਿਆਣਾ ਅਤੇ 07 ਬੋਤਲਾਂ ਵਿਸਕੀ ਬਰਾਮਦ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਨਸ਼ੇ ਦੀ ਦਲਦਲ ਵਿੱਚ ਫਸੇ 06 ਵਿਅਕਤੀਆਂ ਦੀ OOAT Centre ਵਿੱਚ ਰਜਿਸਟਰੇਸ਼ਨ ਕਰਵਾ ਕੇ ਦਵਾਈ ਦਿਵਾਈ ਗਈ ਅਤੇ 01 ਵਿਅਕਤੀ ਨੂੰ De-Addiction Centre ਵਿੱਚ ਭਰਤੀ ਕਰਵਾਇਆ ਗਿਆ।

ਇਸ ਤੋਂ ਇਲਾਵਾ ਥਾਣਾ ਦਿੜ੍ਹਬਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 04 ਵਿਅਕਤੀਆਂ ਦੇ ਇੱਕ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕੀਤਾ ਗਿਆ ਅਤੇ ਇਹਨਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 08 ਮੋਟਰਸਾਈਕਲ ਅਤੇ 07 ਸਾਈਕਲ ਰੇਹੜੀਆਂ ਬਰਾਮਦ ਕਰਵਾਈਆਂ ਗਈਆਂ।

ਇਸ ਤੋਂ ਇਲਾਵਾ ਪਿਛਲੇ ਦਿਨਾਂ ਵਿੱਚ ਕੁਝ ਨਾ ਮਲੂਮ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਵਿਅਕਤੀ ਦੀ ਕਾਫੀ ਕੁੱਟਮਾਰ ਕਰਨ ਸਬੰਧੀ ਵਾਪਰੀ ਘਟਨਾ ਬਾਰੇ ਵੀਡੀਓ ਸਾਹਮਣੇ ਆਈ ਸੀ, ਜਿਸ ਸਬੰਧੀ ਥਾਣਾ ਦਿੜ੍ਹਬਾ ਵਿਖੇ ਕੇਸ ਦਰਜ ਹੋਇਆ ਸੀ। ਜਿਸ ਦੀ ਤਫਤੀਸ਼ ਦੌਰਾਨ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ 08 ਵਿਅਕਤੀਆਂ ਵਿੱਚੋਂ 06 ਦੀ ਪਹਿਚਾਣ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਜ਼ੇਰੇ ਤਫਤੀਸ਼ ਚੱਲੇ ਆ ਰਹੇ ਵੱਖ-ਵੱਖ ਮੁੱਕਦਮਿਆਂ ਵਿੱਚ ਕਾਰਵਾਈ ਕਰਦੇ ਹੋਏ 02 ਹੋਰ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਉਕਤ ਕੇਸਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 91 ਟਰੈਫਿਕ ਚਲਾਣ ਕੀਤੇ ਗਏ। ਅਮਨ ਕਾਨੂੰਨ ਵਿੱਚ ਖਲਲ ਪਾਉਣ ਵਾਲੇ 05 ਵਿਅਕਤੀਆਂ ਖਿਲਾਫ ਰੋਕੂ ਕਾਰਵਾਈ ਕੀਤੀ ਗਈ। ਇਲਾਕੇ ਵਿੱਚ ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇਨਜ਼ਰ ਦਿਨ-ਰਾਤ ਸਮੇਂ ਨਾਕਾਬੰਦੀ ਅਤੇ ਪੈਟਰੋਲਿੰਗ ਦੌਰਾਨ 70 ਸ਼ੱਕੀ ਵਿਅਕਤੀਆਂ ਖਿਲਾਫ 172 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।