ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੰਟਰੋਲ ਰੂਮ ਸਥਾਪਿਤ

107
logo

ਸ੍ਰੀ ਮੁਕਤਸਰ ਸਾਹਿਬ, 9 ਮਈ 2025 Aj Di Awaaj

ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਰਤਮਾਨ ਹਲਾਤਾਂ ਦੇ ਮੱਦੇਨਜਰ ਇਕ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਵਧੀਕ ਜ਼ਿਲ਼੍ਹਾ ਮੈਜਿਸਟ੍ਰੇਟ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੰਬਰ 01633-260341 ਹੈ। ਜ਼ਿਲ੍ਹਾ ਵਾਸੀ ਕਿਸੇ ਕਿਸਮ ਦੀ ਸੂਚਨਾ ਦੇਣ ਜਾਂ ਜਾਣਕਾਰੀ ਲਈ ਇਸ ਨੰਬਰ ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪ੍ਰਕਾਰ ਦੀ ਅਫਵਾਹ ਤੋਂ ਬਚਿਆ ਜਾਵੇ ਅਤੇ ਅਫਵਾਹ ਫੈਲਾਉਣ ਵਾਲੇ ਸੁਨੇਹੇ ਫੇਸਬੁੱਕ, ਵਟਸਅੱਪ, ਰੀਲਾਂ ਆਦਿ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ।