ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ ‘ਤੇ

85
logo

 

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪ੍ਰਸ਼ਾਸਨਿਕ ਹਲਚਲਾਂ ਦੇ ਮੱਦੇਨਜ਼ਰ ਸਾਰੇ ਸਰਕਾਰੀ ਹਸਪਤਾਲਾਂ ਨੂੰ ਅਲਰਟ ਮੋਡ ‘ਤੇ ਰੱਖ ਦਿੱਤਾ ਗਿਆ ਹੈ। ਮੋਹਾਲੀ ਜ਼ਿਲ੍ਹੇ ਦੇ 6 ਫੇਜ਼ ਹਸਪਤਾਲਾਂ ‘ਚ ਸਥਿਤੀ ਨੂੰ ਸਮਝਦਿਆਂ ਤਿਆਰੀਆਂ ਨੂੰ ਹੋਰ ਪੱਕਾ ਕੀਤਾ ਗਿਆ ਹੈ। ਇਥੇ ਹਸਪਤਾਲ ਪ੍ਰਸ਼ਾਸਨ, ਸੀਨੀਅਰ ਡਾਕਟਰਾਂ, ਡਾਇਰੈਕਟਰਾਂ ਅਤੇ ਪ੍ਰਿੰਸੀਪਲਾਂ ਦੀਆਂ ਮੀਟਿੰਗਾਂ ਲਗਾਤਾਰ ਚੱਲ ਰਹੀਆਂ ਹਨ।

ਇੱਕ ਇੰਟਰਵਿਊ ਦੌਰਾਨ ਹਸਪਤਾਲ ਦੇ ਡਾਇਰੈਕਟਰ, ਪ੍ਰਿੰਸੀਪਲ ਅਤੇ ਸੀਨੀਅਰ ਡਾਕਟਰਾਂ ਨੇ ਨਿਊਜ਼18 ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕਈ ਐਮਰਜੈਂਸੀ ਪ੍ਰਬੰਧ ਕੀਤੇ ਗਏ ਹਨ।

  • ਐਂਬੂਲੈਂਸਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ
  • ਸਾਰੇ ਡਾਕਟਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ
  • ਜੋ ਸਟਾਫ ਛੁੱਟੀਆਂ ‘ਤੇ ਸੀ, ਉਨ੍ਹਾਂ ਨੂੰ ਤੁਰੰਤ ਵਾਪਸ ਬੁਲਾ ਲਿਆ ਗਿਆ ਹੈ
  • ਹਸਪਤਾਲਾਂ ਦੇ ਸਾਰੇ ਵਿਭਾਗਾਂ ਨੂੰ 24 ਘੰਟੇ ਤਿਆਰ ਰਹਿਣ ਦੇ ਹੁਕਮ ਜਾਰੀ ਹੋਏ ਹਨ

ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿਚ ਰਹਿੰਦਿਆਂ, ਕਿਸੇ ਵੀ ਅਣਚਾਹੀ ਸਥਿਤੀ ਨੂੰ ਸੰਭਾਲਣ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।