ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸੈਮੀਨਾਰ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਕੀਤਾ ਗਿਆ ਜਾਗਰੂਕ

12

ਫਾਜ਼ਿਲਕਾ, 10 ਫਰਵਰੀ 2025: Fact Recorder

ਲੋਕਾਂ ਨੂੰ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਪ੍ਰੇਰਿਤ, ਟੋਲ ਫਰੀ ਨੰ. 15100 ਜਾਂ ਲੈਂਡਲਾਈਨ ਨੰ. 01638—261500 *ਤੇ ਕੀਤਾ ਜਾ ਸਕਦੈ ਸਪੰਰਕ

ਜ਼ਿਲ੍ਹਾ ਪੁਲਿਸ ਮੁੱਖੀ ਸ. ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਸਿਹਤਮੰਦ ਜੀਵਨ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਮੁਹਿੰਮ ਦੇ ਮੱਦੇਨਜਰ 10 ਫਰਵਰੀ ਦਿਨ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ, ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੇਲਾ (ਮੈਗਾ ਸਪੋਰਟਸ ਮੀਟ) ਦੇ ਆਯੋਜਨ ਮੌਕੇ ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਸ਼ਹੀਦ ਭਗਤ ਸਿੰਘ ਸਟੇਡੀਅਮ, ਫਾਜ਼ਿਲਕਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਟਾਲ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਹੋਰ ਪੁਲਿਸ ਅਫਸਰ ਸਾਹਿਬਾਨ ਮੌਜੂਦ ਸਨ।

ਮੈਡਮ ਰੂਚੀ ਸਵਪਨ ਸ਼ਰਮਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿੰਦਿਆਂ ਖੇਡਾਂ ਖੇਡਣ ਵੱਲ ਉਤਸਾਹਿਤ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਅਸੀਂ ਮਾੜੀ ਸੰਗਤ ਤੋਂ ਬਚਾਂਗੇ ਉਥੇ ਆਪਣੇ ਸ਼ਰੀਰ ਨੂੰ ਤੰਦਰੁਸਤ ਰੱਖ ਸਕਾਂਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਅਸੀਂ ਸਮਾਜ ਦੀ ਮੁੱਖ ਧਾਰਾਂ ਤੋਂ ਟੁੱਟ ਜਾਂਦੇ ਹਾਂ ਤੇ ਆਪਣਾ ਸਭ ਕੁਝ ਗਵਾ ਬੈਠਦੇ ਹਾਂ। ਉਨ੍ਹਾਂ ਕਿਹਾ ਕਿ ਖੇਡਾਂ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਤੇ ਲਾਹੇਵੰਦ ਉਪਰਾਲਾ ਹੈ, ਖੇਡਾਂ ਵੱਲ ਧਿਆਨ ਕੇਂਦਰਿਤ ਕਰਕੇ ਅਸੀਂ ਨਾਕਾਰਾਤਮਕ ਗਤੀਵਿਧੀਆਂ ਤੋਂ ਬਚਦੇ ਹਾਂ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਗਲੀ ਲੋਕ ਅਦਾਲਤ 8 ਮਾਰਚ 2025 ਨੂੰ ਲੱਗ ਰਹੀ ਹੈ। ਉਹਨਾਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨ ਕਿਉਂਕਿ ਲੋਕ ਅਦਾਲਤ ਰਾਹੀਂ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਹੱਲ ਹੁੰਦਾ ਹੈ ਇਸ ਲਈ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੋਂ ਹੀ ਲਾਹੇ ਵਿਚ ਰਹਿੰਦੇ ਹਨ। ਇਸ ਲਈ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜਿੱਥੇ ਕੇਸ ਚੱਲ ਰਿਹਾ ਹੈ ਉਸੇ ਅਦਾਲਤ ਵਿਚ ਅਰਜੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਮੁਹਈਆ ਕੀਤੀ ਜਾਂਦੀ ਹੈ। ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਖੇ ਜਾਂ ਜਿੱਥੇ ਕੇਸ ਚਲਦਾ ਹੋਵੇ ਉਥੇ ਹੀ ਅਰਜੀ ਦਿੱਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਟੋਲ ਫਰੀ ਨੰ. 15100 ਜਾਂ ਲੈਂਡਲਾਈਨ ਨੰ. 01638—261500 *ਤੇ ਸਪੰਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਸਿਖਿਆ ਵਿਭਾਗ ਤੋਂ ਵਿਜੈ ਪਾਲ, ਖਜਾਨ ਚੰਦ ਆਦਿ ਹੋਰ ਮੌਜੂਦ ਸਨ।