ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਨੂੰ ਲਗਾਇਆ

31

ਫਰੀਦਕੋਟ , 07 ਅਪ੍ਰੈਲ 2026 AJ DI Awaaj

Punjab Desk : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਮਾਡਲ ਖੇਤੀਬਾੜੀ ਫਾਰਮ, ਫਰੀਦਕੋਟ ਵਿਖੇ ਸਵੇਰੇ 9 ਵਜੇ ਤੋਂ ਦੁਪਿਹਰ 2 ਵਜੇ ਤੱਕ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ  ਜਾ ਰਿਹਾ ਹੈ ।

ਇਸ ਸਬੰਧੀ ਮੁੱਖ ਖੇਤਬਾੜੀ ਅਫਸਰ ਡਾ. ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਿਤੀ 10 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਅਤੇ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ. ਫਰੀਦਕੋਟ, ਸ. ਅਮੋਲਕ ਸਿੰਘ ਐਮ.ਐਲ.ਏ. ਜੈਤੋ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤਾ ਜਾਵੇਗਾ। ਉਹਨਾਂ ਕਿਸਾਨ ਵੀਰਾਂ ਖਾਸ ਤੌਰ ਤੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਲਗਾਏ ਜਾ ਰਹੇ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਨਵੀਨਤਮ ਖੇਤੀ ਤਕਨੀਕਾਂ ਦਾ ਲਾਭ ਲਿਆ ਜਾਵੇ