ਜਿ਼ਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 4 ਅਕਤੂਬਰ ਤੱਕ

1

ਸ੍ਰੀ ਮੁਕਤਸਰ ਸਾਹਿਬ 17 ਸਤੰਬਰ 2026 AJ DI Awaaj

Punjab Desk :  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ—2026” ਸਬੰਧੀ ਪੋਸਟਰ ਅਤੇ ਕਿਊ ਆਰ ਕੋਡ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਡੈਵੀ ਗੋਇਲ ਅਤੇ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ—2026”  ਤਹਿਤ 28 ਸਤੰਬਰ ਤੋਂ 4 ਅਕਤੂਬਰ 2026 ਤੱਕ ਖੇਡ ਵਿਭਾਗ ਵਲੋਂ ਜਿ਼ਲ੍ਹਾ ਪੱਧਰੀ ਖੇਡਾਂ ਕਰਵਾਈਆ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ—ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਰਸਾਉਣ ਲਈ ਇੱਕ ਉਚਿਤ ਮੰਚ ਪ੍ਰਦਾਨ ਕਰ ਰਹੀ ਹੈ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ  https://sports.punjab.gov.in/login   ਪੋਰਟਲ ’ਤੇ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਭਾਗ ਲੈਣ ਦੇ ਇੱਛੁਕ ਖਿਡਾਰੀ ਪ੍ਰਚਾਰ ਸਮੱਗਰੀ/ਪੋਸਟਰ ਉੱਤੇ ਦਿੱਤੇ ਕਿਊ ਆਰ. ਕੋਡ ਨੂੰ ਸਕੈਨ ਕਰਕੇ ਵੀ ਸਬੰਧਤ ਪੋਰਟਲ ’ਤੇ ਪਹੁੰਚ ਸਕਦੇ ਹਨ। ਉਹਨਾਂ ਦੱਸਿਆ ਕਿ ਖੇਡ ਮੁਕਾਬਲਿਆਂ ਨੂੰ ਸੁਚਾਰੂ ਅਤੇ ਸਫਲਤਾਪੂਰਵਕ ਕਰਵਾਉਣ ਲਈ ਖੇਡ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਿਡਾਰੀਆਂ ਦੀ ਸਹੂਲਤ, ਸੁਰੱਖਿਆ ਅਤੇ ਖੇਡ ਮੈਦਾਨਾਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।