ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ; ਸ਼ਲਾਘਾਯੋਗ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਹੋਵੇਗਾ ਸਨਮਾਨ

52

– ਨਿਸ਼ਚਿਤ ਕੀਤੀ ਆਖਰੀ ਮਿਤੀ ਤੱਕ ਪੁੱਜੀਆਂ 65 ਸਿਫਾਰਿਸ਼ਾਂ

ਜਲੰਧਰ, 21 ਜਨਵਰੀ 2025: Aj Di Awaaj

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਿਤ ਮਹਾਜਨ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਕਾਰਗੁਜ਼ਾਰੀ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਲਾਘਾਯੋਗ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਸਨਮਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗਾਂ ਦੇ ਮੁਖੀਆਂ ਨੂੰ ਅਜਿਹੇ ਕਰਮਚਾਰੀਆਂ ਦੀ ਸਿਫਾਰਿਸ਼ 20 ਜਨਵਰੀ ਤੱਕ ਭੇਜਣ ਲਈ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਨਿਸ਼ਚਿਤ ਕੀਤੀ ਆਖਰੀ ਮਿਤੀ ਤੱਕ 65 ਸਿਫਾਰਿਸ਼ਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ ਮੈਰਿਟ ਦੇ ਅਧਾਰ ‘ਤੇ ਅੰਤਿਮ ਸੂਚੀ ਤਿਆਰ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਾਨਦਾਰ ਮਾਰਚ ਪਾਸਟ ਵੀ ਖਿੱਚ ਦਾ ਕੇਂਦਰ ਹੋਵੇਗਾ।