ਐੱਸ.ਐੱਸ.ਪੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੀਸ ਕਮੇਟੀ ਦੀ ਮੀਟਿੰਗ

26

ਮਾਲੇਰਕੋਟਲਾ 1 ਅਕਤੂਬਰ 2025 Aj DI Awaaj

Punjab Desk :   ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਦੇ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੀਸ ਕਮੇਟੀ ਦੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕਾਂ ਦੇ ਸਹਿਯੋਗ ਸਦਕਾ ਹਮੇਸ਼ਾ ਸ਼ਾਂਤੀ ਦਾ ਮਾਹੌਲ ਰਿਹਾ ਹੈ । ਉਨ੍ਹਾਂ ਨੇ ਲੋਕਾਂ ਨੂੰ ਤਿਓਹਾਰਾਂ ਦੇ ਸੀਜਨ ਦੇ ਮੱਦੇਨਜਰ ਅਮਨ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਬਣਾਏ ਰੱਖਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੀਸ ਕਮੇਟੀ ਵਿੱਚ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਨੂੰ ਲਿਆ ਗਿਆ ਹੈ, ਤਾਂ ਜੋ ਉਨ੍ਹਾਂ ਦੇ ਮਹੱਤਵਪੂਰਨ ਸੁਝਾਅ ਲਏ ਜਾ ਸਕਣ। ਮੀਟਿੰਗ ਦੌਰਾਨ ਜ਼ਿਲਾ ਪੁਲਿਸ ਮੁਖੀ ਵੱਲੋਂ ਪੀਸ ਕਮੇਟੀ ਦੇ ਮੈਂਬਰਾਂ ਤੋਂ ਸਮਾਜ ਵਿੱਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਹਨਾਂ ਮੁਸ਼ਕਿਲਾਂ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ।

   ਉਨ੍ਹਾਂ ਹੋਰ ਕਿਹਾ ਕਿ ਕਈ ਵਾਰ ਦੇਖਣ ਵਿੱਚ ਆਉਂਦਾ ਹੈ ਸਮਾਜ ਵਿਰੋਧੀ ਅਨਸਰ ਸ਼ੋਸ਼ਲ ਮੀਡੀਆ ’ਤੇ ਵੀ ਗਲਤ ਫੋਟੋਆਂ ਜਾ ਵੀਡੀਓਜ਼ ਪਾ ਦਿੰਦੇ ਹਨ, ਜਿਸਦੇ ਫਲਸਰੂਪ ਸ਼ਾਂਤੀ ਭਰੇ ਮਾਹੌਲ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੋ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਇਨ੍ਹਾਂ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਫਿਰ ਵੀ ਜੇਕਰ ਕੋਈ ਸ਼ੱਕੀ ਵਿਅਕਤੀ ਸਾਹਮਣੇ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਹਨਾਂ ਆਮ ਪਬਲਿਕ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਹੈਲਪਾਈਨ ਨੰਬਰ 112 ਜਾਂ ਕੰਟਰੋਲ ਰੂਮ ਨੰਬਰ 91155-87100 ਤੇ ਜਾਣਕਾਰੀ ਦੇਣ ਦੀ ਅਪੀਲ ਕੀਤੀ ।

               ਇਸ ਮੌਕੇ ਐਸ.ਪੀ (ਸਥਾਨਕ) ਗੁਰਸ਼ਰਨਜੀਤ ਸਿੰਘ , ਉਪ ਕਪਤਾਨ ਪੁਲਿਸ (ਸਥਾਨਕ) ਮਾਲੇਰਕੋਟਲਾ ਮਾਨਵਜੀਤ ਸਿੰਘ, ਮੁਫਤੀ ਏ ਆਜ਼ਮ ਪੀ.ਬੀ ਇਰਤਕਾ ਉਲ ਹਸਨ ਕਾਂਧਲਵੀ, ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਕਰਮਜੀਤ ਸਿੰਘ ਕੁਠਾਲਾ, ਮੈਂਬਰ ਵਕਫ ਬੋਰਡ ਪੰਜਾਬ ਸਹਿਬਾਜ ਰਾਣਾ, ਸਕੱਤਰ ਘੱਟ ਗਿਣਤੀ ਵਿੰਗ ਆਜ਼ਮ ਦਾਰਾ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਐਡਵੋਕੇਟ ਅਰਵਿੰਦ ਸਿੰਘ ਮਾਵੀ, ਮੌਲਾਨਾ ਅਬਦੁਲ ਸਤਾਰ, ਪੀਸ ਕਮੇਟੀ ਦੇ ਮੈਂਬਰ ਅਹਿਮਦਗੜ੍ਹ ਤੋਂ ਮਹੇਸ਼ ਸ਼ਰਮਾਂ, ਪ੍ਰੋ. ਮੁਹੰਮਦ ਰਫੀ ਤੋਂ ਇਲਾਵਾ ਪੀਸ ਕਮੇਟੀ ਦੇ ਹੋਰ ਮੈਂਬਰ ਅਤੇ ਉੱਚ ਅਧਿਕਾਰੀ ਮੌਜੂਦ ਸਨ ।