ਜ਼ਿਲ੍ਹਾ ਪੀ ਐਨ ਡੀ ਟੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ

51

ਬਰਨਾਲਾ, 12 ਦਸੰਬਰ 2025 AJ DI Awaaj

Punjab Desk :  ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਬੱਚੀ ਭਰੂਣ ਹੱ*ਤਿਆ ਨੂੰ ਰੋਕਣ ਲਈ ਜ਼ਿਲ੍ਹਾ ਪੀ ਐਨ ਡੀ ਟੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਇੰਚਾ. ਸਿਵਲ ਸਰਜਨ/ ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਡਾ.ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਬੱਚੀ ਭਰੂਣ ਹੱਤਿਆ ਨੂੰ ਰੋਕਣ ਲਈ ਸਾਡੇ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ ਹੈ।  ਮੀਟਿੰਗ ਵਿੱਚ ਬੱਚੀਆਂ ਦੀ ਸੈਕਸ ਰੇਸੋ ‘ਚ ਸੁਧਾਰ ਲਈ ਪੀ ਐਨ ਡੀ ਟੀ ਕਮੇਟੀ ਮੈਂਬਰਾਂ ਦੇ ਸੁਝਾਅ ਲਏ ਗਏ।

ਡਾ.ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਹਰ ਧੀ ਦੇ ਸਤਿਕਾਰ ਦਾ ਅਹਿਦ ਲੈਣਾ ਚਾਹੀਦਾ ਹੈ। ਸਿਹਤ ਵਿਭਾਗ ਦੇ ਕਰਮਚਾਰੀ/ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪੀ ਐਨ ਡੀ ਟੀ ਐਕਟ 1994 ਅਧੀਨ ਬੱਚੀ ਭਰੂਣ ਹੱਤਿਆ ਕਾਨੂੰਨੀ ਸਜ਼ਾਯੋਗ ਅਪਰਾਧ ਹੈ ਅਤੇ ਸਮਾਜਿਕ ਤੌਰ ‘ਤੇ ਮਹਾਂਪਾਪ ਹੈ। ਭਰੂਣ ਲਿੰਗ ਜਾਂਚ/ ਗਰਭਪਾਤ ਨੂੰ ਰੋਕਣ ਲਈ ਸਮੇਂ-ਸਮੇਂ ‘ਤੇ ਸਕੈਨ ਸੈਂਟਰਾਂ ਦੀ ਇੰਸਪੈਕਸ਼ਨ ਕੀਤੀ ਜਾ ਰਹੀ ਹੈ ਅਤੇ ਸਕੈਨ ਸੈਂਟਰ ਮਾਲਕਾਂ ਨੂੰ ਰਿਕਾਰਡ ਪੂਰਾ ਕਰਨ ਅਤੇ ਕਾਨੂੰਨ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਜਾਰੀ ਨੋਟੀਫੀਕੇਸਨ ਅਨੁਸਾਰ ਪੀ ਸੀ ਪੀ ਐਨ ਡੀ ਟੀ ਐਕਟ 1994 ਤਹਿਤ ਵੱਖ-ਵੱਖ ਧਾਰਾਵਾਂ ‘ਚ ਕਾਨੂੰਨ ਦੀ ਉਲੰਘਣਾ ਕਰਨ ਤੇ 3 ਤੋਂ 5 ਸਾਲ ਦੀ ਕੈਦ ਅਤੇ 50 ਹਜ਼ਾਰ ਤੋਂ ਇੱਕ ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।

ਇਸ ਸਮੇਂ ਸ੍ਰੀ ਦਿਲਪ੍ਰੀਤ ਸਿੰਘ ਸਹਾਇਕ ਜ਼ਿਲ੍ਹਾ ਅਟਾਰਨੀ ਬਰਨਾਲਾ ਡਾ.ਅੰਕੁਸ਼ ਜਿੰਦਲ ਬੱਚਿਆਂ ਦੇ ਮਾਹਿਰ, ਡਾ.ਕਰਨਦੀਪ ਸਿੰਘ ਐਮ ਡੀ ਮੈਡੀਸਨ, ਡਾ. ਆਂਚਲ ਕਸਿਅਪ ਇਸਤਰੀ ਰੋਗਾਂ ਦੇ ਮਾਹਿਰ, ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ,ਸ੍ਰੀ ਨੀਲ ਕੰਠ ਮੈਂਬਰ ਅਡਵਾਇਜਰੀ ਕਮੇਟੀ ਅਤੇ ਮਨਦੀਪ ਕੌਰ ਸਹਾਇਕ ਪੀ ਐਨ ਡੀ ਟੀ ਹਾਜ਼ਰ ਸਨ।