ਜ਼ਿਲ੍ਹਾ ਪੁਲੀਸ ਵੱਲੋਂ 18 ਮੁਕੱਦਮੇ ਦਰਜ; 24 ਕਥਿਤ ਦੋਸ਼ੀ ਗ੍ਰਿਫਤਾਰ

39

ਸੰਗਰੂਰ, 16 ਅਗਸਤ 2025 AJ DI Awaaj

Punjab Desk : ਸ਼੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 09.08.2025 ਤੋਂ 15.08.2025 ਤੱਕ ਡਰੱਗ ਦੇ 13 ਮੁਕੱਦਮੇ ਦਰਜ ਕਰ ਕੇ 19 ਕਥਿਤ ਦੋਸ਼ੀ ਕਾਬੂ ਕਰ ਕੇ 73 ਗ੍ਰਾਮ ਹੈਰੋਇਨ, 02 ਕੁਇੰਟਲ 32 ਕਿੱਲੋ ਭੂੱਕੀ ਚੂਰਾ ਪੋਸਤ, 250 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 05 ਮੁਕੱਦਮੇ ਦਰਜ ਕਰ ਕੇ 05 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 112.500 ਲੀਟਰ ਸ਼ਰਾਬ ਠੇਕਾ ਦੇਸੀ ਅਤੇ 13.500 ਲੀਟਰ ਸ਼ਰਾਬ ਨਾਜਾਇਜ਼ ਬ੍ਰਾਮਦ ਕਰਵਾਈ ਗਈ।

ਜ਼ਿਲ੍ਹਾ ਪੁਲੀਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 38 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।