ਝੋਨੇ ਦੀ ਪਰਾਲੀ ਨੂੰ ਨਾ ਸਾੜ ਵਧੀਆ ਹੋਵੇਗਾ ਝਾੜ

57
ਮੁੱਖ ਚੋਣ ਅਧਿਕਾਰੀ ਦਫ਼ਤਰ ਪੰਜਾਬ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ (ਐਸ.ਆਈ.ਆਰ.) ਦੀ ਸਮਾਂ-ਸਾਰਣੀ ਭਾਰਤੀ ਚੋਣ ਕਮਿਸ਼ਨ

ਫਰੀਦਕੋਟ 19 ਸਤੰਬਰ 2025 AJ DI Awaaj

Punjab Desk : ਡਿਪਟੀ ਕਮਿਸਨਰ ਮੈਡਮ ਪੂਨਮਦੀਪ ਕੌਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੀ ਯੋਗ ਅਗਵਾਈ ਹੇਠ  ਪਿੰਡ ਦੁਆਰੇਆਣਾ ਵਿਖੇ ਪਰਾਲੀ ਪ੍ਰਬੰਧਣ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ।

 ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਨੇ ਕੈਂਪ ਦੀ ਸੁਰੂਆਤ ਕਰਦਿਆਂ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੁਰਾਕੀ ਤੱਤਾਂ ਨੂੰ ਜ਼ਮੀਨ ਵਿੱਚ ਵਾਪਿਸ ਕਰਨ ਦੀ ਲੋੜ ਹੈ ਤਾਂ ਜੋ ਖੁਰਾਕੀ ਤੱਤਾਂ ਨਾਲ ਭਰਪੂਰ ਅਨਾਜ ਪੈਦਾ ਕੀਤਾ ਜਾ ਸਕੇ, ਝੋਨੇ ਦੀ ਪਰਾਲੀ ਬੋਝ ਨਹੀ ਸਗੋ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜ਼ਾਨਾ ਹੈ। ਉਨ੍ਹਾਂ ਕਿਹਾ ਕਿ 1 ਏਕੜ ਵਿੱਚ ਤਕਰੀਬਨ 3 ਟਨ ਪਰਾਲੀ ਪੈਦਾ ਹੁੰਦੀ ਹੈ ਜੇਕਰ ਇਸਨੂੰ ਖੇਤ ਵਿੱਚ ਸੰਭਾਲ ਕਿ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ 1200 ਕਿੱਲੋ ਜੈਵਿਕ ਮਾਦਾ, 165 ਨਟਰੋਜਨ, 69 ਕਿੱਲੋ ਫਾਸਫੋਰਸ, 625 ਕਿੱਲੋ ਪੋਟਾਸ਼ ਅਤੇ 36 ਕਿੱਲੋ ਸਲਫਰ ਮਿੱਟੀ ਨੂੰ ਮਿਲ ਜਾਦੀ ਹੈ ਜਿਸਦੀ ਕੁੱਲ ਕੀਮਤ ਤਕਰੀਬਨ 1600 ਬਣਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਸਬੰਧੀ ਹੁਣ ਤੋਂ ਹੀ ਆਪਣੇ ਉਪਰਾਲੇ ਸੁਰੂ ਕਰ ਦਿੱਤੇ ਜਾਣ। ਵਿਭਾਗ ਦੁਆਰਾ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਿਲ੍ਹਾ ਫਰੀਦਕੋਟ ਵਿੱਚ ਪਰਾਲੀ ਪ੍ਰਬੰਧਣ ਸਬੰਧੀ ਜ਼ਰੂਰੀ ਮਸ਼ੀਨਰੀ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੀ ਗਈ ਹੈ, ਕਿਸਾਨ ਉਨ੍ਹਾਂ ਕਿਸਾਨਾਂ ਨਾਲ ਹੁਣ ਤੋਂ ਹੀ ਆਪਣਾ ਸਪੰਰਕ ਬਣਾਉਣ ਤਾਂ ਜੋ ਸੀਜ਼ਨ ਵੇਲੇ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ।

ਇਸ ਤੋ ਇਲਾਵਾ ਡਾ. ਪਰਮਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਤੇ ਬਿਮਾਰੀਆਂ ਸਬੰਧੀ ਜਾਣੂ ਕਰਵਾਇਆ ਤੇ ਆਪਣੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਲਈ ਕਿਹਾ। ਕੈਂਪ ਵਿੱਚ ਪਹੁੰਚੇ  ਡਾ. ਨਿਸ਼ਾਨ ਸਿੰਘ ਨੇ ਕਿਸਾਨਾਂ ਨੂੰ ਹੋਰ ਮਹਿਕਮੇ ਵਿੱਚ ਚਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਤੇ ਡਾ. ਗੁਰਮੱਘਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਨੇ ਕੈਂਪ ਵਿੱਚ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ ਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਵਿੱਚ ਹੜ੍ਹਾ ਦੀ ਮਾਰ ਹੇਠ ਆਏ ਪਿੰਡ ਵਾਸੀਆਂ ਦੀ ਸਹਾਇਤਾ ਲਈ ਕਿਸਾਨ ਵੀਰ ਉਦਮ ਕਰਨ ।

ਇਸ ਕੈਂਪ ਦਾ ਪ੍ਰਬੰਧਨ ਸ੍ਰੀ ਜਗਮੀਤ ਸਿੰਘ ਬੀ.ਟੀ.ਐਮ ਤੇ ਰਾਜਾ ਸਿੰਘ ਏ.ਟੀ.ਐਮ ਵੱਲੋ ਕੀਤਾ ਗਿਆ। ਇਸ ਕੈਪ ਵਿੱਚ ਮਨਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਮੋਜੂਦਾ ਸਰਪੰਚ, ਪਿੰਡ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।