ਬਰਨਾਲਾ 16 ਸਤੰਬਰ 2025 AJ DI Awaaj
Punjab Desk : ਡਾ. ਹਰਬੰਸ ਸਿੰਘ ਸਿੱਧੂ ਨੇ ਅੱਜ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵਜੋਂ ਚਾਰਜ ਸੰਭਾਲਿਆ।
ਡਾ. ਹਰਬੰਸ ਸਿੰਘ ਸਿੱਧੂ ਇਸ ਤੋਂ ਪਹਿਲਾਂ ਬਤੌਰ ਜ਼ਿਲ੍ਹਾ ਸਿਖ਼ਲਾਈ ਅਫਸਰ ਮਾਨਸਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਹਨਾਂ ਦੀ ਪਹਿਲ ਜ਼ਿਲ੍ਹਾ ਦੇ ਕਿਸਾਨ ਭਰਾਵਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨਾ ਅਤੇ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਕਰਵਾਉਣਾ ਹੈ।
ਇਸ ਤੋਂ ਇਲਾਵਾ ਆਉਂਦੇ ਕਣਕ ਦੇ ਸੀਜ਼ਨ ਲਈ ਲੋੜੀਂਦੀ ਖਾਦਾਂ ਅਤੇ ਹੋਰ ਵਸਤੂਆਂ ਦੀ ਪੂਰਤੀ ਕਰਨਾ ਹੋਵੇਗਾ। ਜੇਕਰ ਕਿਸਾਨ ਵੀਰਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਉਹਨਾਂ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।
