ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

31

ਕੀਰਤਪੁਰ ਸਾਹਿਬ 07 ਮਈ 2025 Aj DI Awaaj

ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ ‘ਚ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਪੀ.ਐੱਚ.ਸੀ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਅਤੇ ਕਿਹਾ ਕਿ NQAS ਨੂੰ ਇੱਕ ਚੁਣੌਤੀ ਨਹੀਂ ਸਗੋਂ ਇੱਕ ਮੌਕੇ ਵੱਜੋਂ ਲਿਆ ਜਾਵੇਗਾ ਅਤੇ ਇਸ ਦਿਸ਼ਾ ਵਿਚ ਵਧੇਰੇ ਜੋਸ਼ ਅਤੇ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ।

     ਸੀਨੀਅਰ ਮੈਡੀਕਲ ਅਧਿਕਾਰੀ ਨੇ ਕਿਹਾ ਕਿ ਨਵੇਂ ਉਦਮਾਂ  ਅਤੇ ‘ਯੁੱਧ ਨਸ਼ਿਆਂ ਵਿਰੁਧ’ ਵਰਗੀਆਂ ਜਨ ਜਾਗਰੂਕਤਾ ਮੁਹਿੰਮਾਂ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਕੋਰੋਨਾ ਅਤੇ ਹੜ੍ਹ ਦੌਰਾਨ ਆਪਣੀ ਟੀਮ ਨਾਲ ਅਣਥੱਕ ਸੇਵਾ ਬਦਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪ ਜੀ ਨੂੰ ਐਕਸੀਲੈਂਸੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।