ਨਸ਼ਾ ਮੁਕਤੀ ਯਾਤਰਾ ਪਹੁੰਚੀ ਪਿੰਡ ਖਾਟਵਾਂ, ਬਹਾਵਾਲਾ ਅਤੇ ਅਮਰਪੁਰਾ

75

ਬੱਲੂਆਣਾ (ਫਾਜ਼ਿਲਕਾ) 22 ਮਈ 2025 Aj Di Awaaj
ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੀ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਸੰਬੰਧ ਵਿੱਚ ਬੱਲੂਆਣਾ ਵਿਧਾਨ ਸਭਾ ਹਲਕਾ ਦੇ ਪਿੰਡ ਖਾਟਵਾਂ, ਵਹਾਵ ਵਾਲਾ ਅਤੇ ਅਮਰਪੁਰਾ ਵਿੱਚ ਗ੍ਰਾਮ ਸਭਾ ਸਮਾਗਮ ਹੋਏ।
ਇਹਨਾਂ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਪਹੁੰਚੇ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ ਆਰੰਭ ਕੀਤੀ ਗਈ ਹੈ ਅਤੇ ਇਸ ਮੁਹਿੰਮ ਵਿੱਚ ਲੋਕਾਂ ਤੋਂ ਸਾਥ ਮਿਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਹ ਕਾਫਲਾ ਵੱਡਾ ਹੋ ਰਿਹਾ ਹੈ ਅਤੇ ਲੋਕ ਲਹਿਰ ਨਸ਼ੇ ਦੇ ਖਿਲਾਫ ਪੈਦਾ ਹੋ ਗਈ ਹੈ। ਉਨਾਂ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਨਸ਼ੇ ਕਰਨ ਤੋਂ ਪੀੜਿਤ ਹੈ ਤਾਂ ਉਸ ਨੂੰ ਇਲਾਜ ਲਈ ਨਸ਼ਾ ਮੁਕਤੀ ਕੇਂਦਰ ਭੇਜਿਆ ਜਾਵੇ। ਉਹਨਾਂ ਨੇ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਇਲਾਜ ਸਰਕਾਰ ਵੱਲੋਂ ਪੂਰੀ ਤਰ੍ਹਾਂ ਨਾਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਉਹਨਾਂ ਨੇ ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ ਲੜਨ ਲਈ ਸਹੁੰ ਵੀ ਚੁਕਾਈ।
ਇਸੇ ਤਰਾਂ ਵਿਧਾਇਕ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਸਰਕਾਰ ਉਪਰਾਲੇ ਕਰ ਰਹੀ ਹੈ ਅਤੇ ਸਕੂਲੀ ਅਤੇ ਉਚੇਰੀ ਸਿੱਖਿਆ ਦੇ ਢਾਂਚੇ ਨੂੰ ਮਜਬੂਤ ਕਰਨ ਲਈ ਖੇਡ ਸਹੁਲਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਅੰਤਰਪ੍ਰੀਤ ਸਿੰਘ ਵੀ ਹਾਜਰ ਸਨ।