ਝੁਰੜਖੇੜਾ ਤੇ ਕੰਧ ਵਾਲਾ ‘ਚ ਨਸ਼ਾ ਮੁਕਤੀ ਯਾਤਰਾ – ਪੰਜਾਬ ਬਣੇਗਾ ਰੰਗਲਾ: ਗੋਲਡੀ ਮੁਸਾਫਰ

30

ਅਬੋਹਰ, ਫਾਜ਼ਿਲਕਾ 21 ਮਈ 2025 AJ Di Awaaj
ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪਿੰਡ ਝੋਰੜਖੇੜਾ ਅਤੇ ਕੰਧ ਵਾਲਾ ਅਮਰਕੋਟ ਵਿਖੇ ਨਸ਼ਾ ਮੁਕਤੀ ਯਾਤਰਾ ਸਬੰਧੀ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਮੁੱਕੇਗਾ ਅਤੇ ਪੰਜਾਬ ਮੁੜ ਤੋਂ ਆਪਣਾ ਗੌਰਵਸ਼ਾਲੀ ਸਵਰੂਪ ਬਹਾਲ ਕਰਦੇ ਹੋਏ ਰੰਗਲਾ ਪੰਜਾਬ ਬਣੇਗਾ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਖਤਮ ਕਰਨ ਲਈ ਗੰਭੀਰ ਉਪਰਾਲੇ ਕਰ ਰਹੀ ਹੈ । ਉਹਨਾਂ ਨੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਨੇ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਵੇਚਦਾ ਹੈ ਤਾਂ ਉਸਦੀ ਸੂਚਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਨਸ਼ੇ ਕਰਨ ਦਾ ਆਦੀ ਹੈ ਤਾਂ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭੇਜਿਆ ਜਾਵੇ। ਉਹਨਾਂ ਨੇ ਕਿਹਾ ਕਿ ਨਸ਼ਾ ਪੀੜਤਾਂ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਨ ਦੀ ਸਹੁੰ ਵੀ ਚੁਕਾਈ। ਲੋਕਾਂ ਨੇ ਉਤਸਾਹ ਨਾਲ ਇਸ ਨਸ਼ਾ ਮੁਕਤੀ ਯਾਤਰਾ ਵਿਚ ਭਾਗ ਲਿਆ।
ਉਨਾਂ ਨੇ ਇਸ ਮੌਕੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਆਖਿਆ ਕਿ ਹਲਕੇ ਵਿੱਚ ਹੀ 3700 ਤੋਂ ਜਿਆਦਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇਸ ਮੌਕੇ ਉਨਾਂ ਦੇ ਨਾਲ ਅਬੋਹਰ ਦੇ ਐਸਡੀਐਮ ਸ਼੍ਰੀ ਕ੍ਰਿਸ਼ਨ ਪਾਲ ਰਾਜਪੂਤ, ਬੀਡੀਪੀਓ ਸ਼੍ਰੀ ਅੰਤਰਪ੍ਰੀਤ ਸਿੰਘ ਵੀ ਹਾਜ਼ਰ ਸਨ।