ਪਿੰਡ ਮੰਡਵਾਲਾ, ਘੁਮਿਆਰਾ ਤੇ ਚੰਦਬਾਜਾ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ

34
ਕੋਟਕਪੂਰਾ 17 ਮਈ 2025 Aj Di Awaaj
ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਿੱਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ ਓਥੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੰਡਵਾਲਾ, ਘੁਮਿਆਰਾ ਤੇ ਚੰਦਬਾਜਾ ਵਿਚ ਆਯੋਜਿਤ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।
ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ‘ਤੇ ਕਾਰਵਾਈ ਕੀਤੀ ਗਈ ਹੈ ਅਤੇ ਹੁਣ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਹਿਕਾਰਤਾ ਵਿਭਾਗ ਦੇ ਸਹਿਯੋਗ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾਮੁਕਤੀ ਯਾਤਰਾ ਤਹਿਤ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਵਾਰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਦੇ ਸਹਿਯੋਗ ਨਾਲ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਰਾਹੀਂ ਪਿੰਡ ਤੇ ਗਲੀ-ਮੁਹੱਲੇ ਪੱਧਰ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਸਹੁੰ ਚੁਕਾਈ ਜਾ ਰਹੀ ਹੈ।
 ਸਪੀਕਰ ਸ. ਸੰਧਵਾਂ ਨੇ ਕਿਹਾ ਕਿ  ਪੰਜਾਬ ਸਰਕਾਰ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਮਿਸਾਲੀ ਕਦਮ ਚੁੱਕ ਰਹੀ ਹੈ ਤਾਂ ਜੋ ਸਾਡੇ ਸਮਾਜ ਵਿਚ ਘੁੰਣ ਵਾਂਗ ਫੈਲੀ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਾਜ਼ਰੀਨ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ‘ਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਖੁੱਲ੍ਹ ਕੇ ਆਵਾਜ਼ ਉਠਾਉਣ ਤਾਂ ਜੋ ਇਸ ਸਮਾਜਿਕ ਬੁਰਾਈ ਦਾ ਅੰਤ ਕੀਤਾ ਜਾ ਸਕੇ।
ਇਸ ਮੌਕੇ ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ, ਐਸ.ਐਮ.ਓ. ਡਾ. ਹਰਿੰਦਰ ਗਾਂਧੀ, ਹਲਕਾ ਕੁਆਰਡੀਨੇਟਰ ਸ. ਰਾਜਪਾਲ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਸਿੰਘ ਕੈਂਥ
ਡਿਪਟੀ ਮਾਸ ਮੀਡੀਆ ਅਫ਼ਸਰ ਡਾ ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ
ਸਰਵਣ ਸਿੰਘ ਸਰਪੰਚ, ਮਨਦੀਪ ਭਾਣਾ, ਫਲੈਗ ਚਾਵਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।