India 24 Apr 2026 AJ DI Awaaj
National Desk : ਦੇਸ਼ ਭਰ ਵਿੱਚ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਪਠਾਨਕੋਟ ਵਿੱਚ ਡਿਸਟ੍ਰਿਕਟ ਕੇਮਿਸਟ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਖਿਲ ਭਾਰਤੀ ਦਵਾਈ ਵਿਕਰੇਤਾ ਸੰਗਠਨ ਵੱਲੋਂ 20 ਮਈ 2026 ਨੂੰ ਇੱਕ ਦਿਨ ਦੀ ਰਾਸ਼ਟਰੀ ਹੜਤਾਲ ਕੀਤੀ ਜਾਵੇਗੀ।
ਇਸ ਹੜਤਾਲ ਦੌਰਾਨ ਦੇਸ਼ ਭਰ ਵਿੱਚ ਲਗਭਗ 12 ਲੱਖ ਦਵਾਈ ਵਿਕਰੇਤਾ ਆਪਣੀਆਂ ਦੁਕਾਨਾਂ ਬੰਦ ਰੱਖਣਗੇ, ਜਿਸ ਕਾਰਨ ਆਮ ਲੋਕਾਂ ਨੂੰ ਖਾਸ ਕਰਕੇ ਰੋਜ਼ਾਨਾ ਦਵਾਈਆਂ ਲੈਣ ਵਾਲੇ ਮਰੀਜ਼ਾਂ ਨੂੰ ਮੁਸ਼ਕਲਾਂ ਆ ਸਕਦੀਆਂ ਹਨ।
ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਨਵੀਆਂ ਨੀਤੀਆਂ ਅਤੇ ਈ-ਫਾਰਮੇਸੀ ਦੇ ਵਧਦੇ ਪ੍ਰਭਾਵ ਕਾਰਨ ਰਿਟੇਲ ਦਵਾਈ ਵਪਾਰ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਨੇ ਇਹ ਵੀ ਚਿੰਤਾ ਜਤਾਈ ਕਿ ਆਨਲਾਈਨ ਦਵਾਈ ਵਿਕਰੀ ਨਾਲ ਬਿਨਾਂ ਡਾਕਟਰੀ ਪਰਚੀ ਦੇ ਨਸ਼ੀਲੀ ਦਵਾਈਆਂ ਦੀ ਵਰਤੋਂ ਦਾ ਖਤਰਾ ਵੱਧ ਸਕਦਾ ਹੈ।
ਹਾਲਾਂਕਿ, ਹੜਤਾਲ ਪੂਰੀ ਤਰ੍ਹਾਂ ਰਹੇਗੀ, ਪਰ ਐਮਰਜੈਂਸੀ ਲਈ ਕੁਝ ਵਿਸ਼ੇਸ਼ ਪ੍ਰਬੰਧ ਕਰਨ ਦੀ ਗੱਲ ਵੀ ਕਹੀ ਗਈ ਹੈ, ਤਾਂ ਜੋ ਜ਼ਰੂਰੀ ਮਰੀਜ਼ਾਂ ਨੂੰ ਘੱਟ ਤੋਂ ਘੱਟ ਦਿੱਕਤ ਆਵੇ।
ਇਸ ਫੈਸਲੇ ਨਾਲ ਹੁਣ ਇਹ ਦੇਖਣਾ ਹੋਵੇਗਾ ਕਿ ਸਰਕਾਰ ਅਤੇ ਦਵਾਈ ਵਿਕਰੇਤਾਵਾਂ ਵਿਚਕਾਰ ਕੋਈ ਹੱਲ ਨਿਕਲਦਾ ਹੈ ਜਾਂ ਨਹੀਂ, ਕਿਉਂਕਿ ਇਸ ਦਾ ਸਿੱਧਾ ਅਸਰ ਆਮ ਜਨਤਾ ਦੀ ਸਿਹਤ ਸੇਵਾਵਾਂ ‘ਤੇ ਪੈ ਸਕਦਾ ਹੈ।














